ਗੁਰਬਚਨ ਸਿੰਘ ਬੌਂਦਲੀ, ਸਮਰਾਲਾ : ਪੰਜਾਬ ਸਰਕਾਰ ਤੇ ਡਾ. ਹਤਿੰਦਰ ਕੌਰ ਡਾਇਰੈਕਟਰ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਸਿਵਲ ਹਸਪਤਾਲ ਸਮਰਾਲਾ ਦੇ ਸੀਨੀਅਰ ਮੈਡੀਕਲ ਅਫਸਰ ਡਾ. ਤਾਰਕਜੋਤ ਸਿੰਘ ਦੀ ਅਗਵਾਈ ਹੇਠ ਸਿਵਲ ਹਸਪਤਾਲ ਸਮਰਾਲਾ ਦੀ ਟੀਮ ਵੱਲੋਂ ਸਮਰਾਲਾ ਸ਼ਹਿਰ ਦੀਆਂ ਮਠਿਆਈ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ।

ਟੀਮ ਵੱਲੋਂ ਦੁਕਾਨਦਾਰਾਂ ਨੂੰ ਗਾਹਕਾਂ ਨੂੰ ਸ਼ੁੱਧ ਮਠਿਆਈ ਤੇ ਵਸਤੂਆਂ ਢੱਕ ਕੇ ਰੱਖਣ ਲਈ ਕਿਹਾ ਗਿਆ। ਟੀਮ ਵੱਲੋਂ ਮੌਜੂਦ ਲੋਕਾਂ ਨੂੰ ਸਿਹਤ ਸਬੰਧੀ ਜਾਗਰੂਕਤਾ ਦਿੱਤੀ ਗਈ। ਟੀਮ ਵੱਲੋਂ ਖਰਾਬ ਪਦਾਰਥਾਂ ਨੂੰ ਮੌਕੇ ‘ਤੇ ਨਸ਼ਟ ਕਰਵਾਇਆ ਗਿਆ। ਸੀਨੀਅਰ ਮੈਡੀਕਲ ਅਫਸਰ ਡਾ. ਤਾਰਕਜੋਤ ਸਿੰਘ ਨੇ ਦੱਸਿਆ ਤਿਉਹਾਰਾਂ ਦੇ ਮੱਦੇਨਜ਼ਰ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ। ਖਰਾਬ ਪਦਾਰਥ ਵੇਚਣ ਵਾਲੇ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ।