Ad-Time-For-Vacation.png

ਸਰਕਾਰੀ ਮੁਲਾਜ਼ਮਾਂ ਤੇ ਹੋਰਨਾਂ ਨੂੰ ਮਿਲੇਗਾ ਪਲਾਟਾਂ-ਫਲੈਟਾਂ ’ਚ ਰਾਖਵਾਂਕਰਨ

ਪੰਜਾਬ ਦੇ ਕਰਮਚਾਰੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਅੱਜ ਸੂਬਾ ਸਰਕਾਰ ਦੇ ਕਰਮਚਾਰੀਆਂ ਅਤੇ ਹੋਰਨਾਂ ਲਈ ਪਲਾਟਾਂ ਅਤੇ ਫਲੈਟਾਂ ਵਿੱਚ 3 ਫੀਸਦੀ ਰਾਖਵੇਂਕਰਨ ਦਾ ਐਲਾਨ ਕੀਤਾ ਹੈ।

ਬ੍ਰਹਮ ਮਹਿੰਦਰਾ ਨੇ ਦੁਹਰਾਇਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਉਪਰਾਲੇ ਨਾਲ ਮੁਲਾਜ਼ਮਾਂ ਨੂੰ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰ ਖੇਤਰ ਵਿਚਲੇ ਪਲਾਟ ਅਤੇ ਫਲੈਟ ਲੈਣ ਦਾ ਮੌਕਾ ਮਿਲੇਗਾ।

ਉਨਾਂ ਇਹ ਵੀ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਸੂਬੇ ਦੀ ਮਲਕੀਅਤ ਅਤੇ ਨਿਯੰਤਰਣ ਅਧੀਨ ਬੋਰਡ ਅਤੇ ਕਾਰਪੋਰੇਸ਼ਨਾਂ, ਸਹਿਕਾਰਤਾ ਵਿਭਾਗ ਦੇ ਨਿਯੰਤਰਨ ਅਧੀਨ ਉਚ ਸੰਸਥਾਵਾਂ ਜਿਵੇਂ ਮਾਰਕਫੈਡ, ਮਿਲਕਫੈਡ, ਪੰਜਾਬ ਰਾਜ ਸਹਿਕਾਰੀ ਬੈਂਕ, ਹਾਊਸਫੈਡ ਇਸ ਨੀਤੀ ਤਹਿਤ ਯੋਗ ਹਨ।

ਮੰਤਰੀ ਨੇ ਕਿਹਾ ਕਿ ਬਿਨੈਕਾਰ ਨੇ ਰੈਗੂਲਰ ਸਰਵਿਸ ਦੇ ਘੱਟੋ-ਘੱਟ 5 ਸਾਲ ਪੂਰੇ ਕੀਤੇ ਹੋਣ ਜਾਂ ਇਨਾਂ ਨਿਯਮਾਂ ਦੇ ਲਾਗੂ ਹੋਣ ਦੀ ਮਿਤੀ ਤੋਂ ਪਿਛਲੇ ਪੰਜ ਸਾਲਾਂ ਦੇ ਅੰਦਰ ਸੇਵਾਮੁਕਤ ਹੋਇਆ ਹੋਵੇ ਯੋਗ ਹੋਣਗੇ।

ਸ੍ਰੀ ਬ੍ਰਹਮ ਮਹਿੰਦਰਾ ਨੇ ਅੱਗੇ ਕਿਹਾ ਕਿ ਬਿਨੈਕਾਰ ਨੂੰ ਕਦੇ ਵੀ ਇਖਤਿਆਰੀ ਕੋਟੇ ਤਹਿਤ ਜਾਂ ਕਿਸੇ ਵੀ ਯੋਜਨਾ ਵਿੱਚ ਤਰਜੀਹ ਦੇ ਆਧਾਰ ‘ਤੇ ਰਿਹਾਇਸ਼ੀ ਪਲਾਟ ਜਾਂ ਮਕਾਨ ਅਲਾਟ ਨਾ ਹੋਇਆ ਹੋਵੇ।

ਉਨਾਂ ਕਿਹਾ ਕਿ ਬਿਨੈਕਾਰ ਨੂੰ ਬਿਨੈ-ਪੱਤਰ ‘ਤੇ ਜੁਆਇਨਿੰਗ ਜਾਂ ਸੇਵਾ ਮੁਕਤੀ ਦੀ ਮਿਤੀ ਦਰਸਾ ਕੇ  ਵਿਭਾਗ ਦੇ ਸਬੰਧਤ ਡੀ.ਡੀ.ਓ. ਤੋਂ ਤਸਦੀਕ ਕਰਵਾਉਣ ਉਪਰੰਤ ਬਿਨੈਪੱਤਰ ਜਮਾਂ ਕਰਵਾਉਣਾ ਲਾਜ਼ਮੀ ਹੋਵੇਗਾ।

Share:

Facebook
Twitter
Pinterest
LinkedIn
matrimonail-ads
On Key

Related Posts

ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ

ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ

ਪੰਜਾਬੀ ਲਿਖਾਰੀ ਸਭਾ ਸਿਆਟਲ (ਰਜਿਸਟਰਡ) ਦੀ ਪੁਸਤਕ “ਕਲਮੀ ਰਮਜ਼ਾਂ-4” ਲੋਕ ਅਰਪਣ

ਸਰੀ (ਕੈਨੇਡਾ):-ਬੀਤੇ ਐਤਵਾਰ, ਪੰਜਾਬ ਭਵਨ ਸਰੀ (ਕੈਨੇਡਾ) ਵਿਖੇ ਸਾਹਿਤ ਸਭਾ ਸਰੀ ਦੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਾਹਿਤ ਪ੍ਰੇਮੀਆਂ ਦੇ ਭਰਵੇਂ ਇਕੱਠ ਵਿੱਚ, ਪੰਜਾਬੀ ਲਿਖਾਰੀ ਸਭਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.