ਸਰੀ ‘ਚ ਸਜਾਇਆ ਗਿਆ ਨਗਰ ਕੀਰਤਨ, ਬੀ. ਸੀ. ਦੇ ਪ੍ਰੀਮੀਅਰ ਜੌਨ ਹਾਰਗਨ ਨੇ ਭਰੀ ਹਾਜ਼ਰੀ

ਸਰੀ— ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਸਰੀ ‘ਚ ਸ਼ਨੀਵਾਰ ਨੂੰ ਖਾਲਸਾ ਪੰਥ ਦਾ ਸਾਜਨਾ ਦਿਵਸ ਬਹੁਤ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ। ਇਸ ‘ਚ ਲਗਭਗ 500,000  ਸੰਗਤ ਨੇ ਸ਼ਿਰਕਤ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਸਜਾਈ ਗਈ ਪਾਲਕੀ ਦੀ ਸ਼ੋਭਾ ਦੇਖਦਿਆਂ ਹੀ ਬਣਦੀ ਸੀ। ਸੰਗਤ ਦੀ ਮਦਦ ਲਈ ਅਤੇ ਸੁਰੱਖਿਆ ਲਈ ਵੱਡੀ ਗਿਣਤੀ ‘ਚ ਕੈਨੇਡੀਅਨ ਪੁਲਸ ਹਾਜ਼ਰ ਸੀ। ‘ਵਾਹਿਗੁਰੂ-ਵਾਹਿਗੁਰੂ’ ਦਾ ਜਾਪ ਕਰਦੀਆਂ ਸੰਗਤਾਂ ਸਰੀ ਸ਼ਹਿਰ ਦੇ ਟਾਊਨ ਨਿਊਟਨ ਤੋਂ ਸਵੇਰੇ 9 ਵਜੇ ਚੱਲੀਆਂ। ਕੈਨੇਡੀਅਨ ਮੂਲ ਨਿਵਾਸੀਆਂ ਨੇ ਅਰਦਾਸ ਕੀਤੀ ਅਤੇ ਸਿੱਖ ਬੱਚਿਆਂ ਨੇ ਗਤਕੇ ਦੇ ਜੌਹਰ ਦਿਖਾਏ। ਕੈਨੇਡੀਅਨ ਫੌਜ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਦਿੱਤੀ। ਸ਼ਾਮ ਤਕ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਨਗਰ ਕੀਰਤਨ ‘ਚ ਹਿੱਸਾ ਲੈਣ ਲਈ ਵਿਦੇਸ਼ਾਂ ਤੋਂ ਵੀ ਸੰਗਤਾਂ ਪੁੱਜੀਆਂ ਸਨ। ਇਸ ਦੇ ਨਾਲ ਹੀ ਇਸ ਮੌਕੇ ਕਈ ਸਿਆਸਤਦਾਨ ਵੀ ਪੁੱਜੇ। ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਜੌਨ ਹਾਰਗਨ (ਐੱਨ. ਡੀ. ਪੀ. ਦੇ ਨੇਤਾ), ਕੈਬਨਿਟ ਮੰਤਰੀ ਹੈਰੀ ਬੈਂਸ, ਵਿਧਾਇਕ ਰਚਨਾ ਸਿੰਘ ਅਤੇ ਕਈ ਹੋਰ ਸਿਆਸੀ ਮੈਂਬਰਾਂ ਨੇ ਨਗਰ ਕੀਰਤਨ ‘ਚ ਹਾਜ਼ਰੀ ਲਗਵਾਈ। ਜੌਨ ਹਾਰਗਨ ਨੇ ਪੰਜਾਬੀ ‘ਚ ਵਿਸਾਖੀ ਦੀਆਂ ‘ਲੱਖ-ਲੱਖ ਵਧਾਈਆਂ’ ਦਿੱਤੀਆਂ ਅਤੇ ਕਿਹਾ ਕਿ ਉਨ੍ਹਾਂ ਨੂੰ ਇਸ ਧਾਰਮਿਕ ਸਮਾਗਮ ‘ਚ ਆ ਕੇ ਬਹੁਤ ਚੰਗਾ ਲੱਗ ਰਿਹਾ ਹੈ। ਉਨ੍ਹਾਂ ਨੇ ਟਵਿੱਟਰ ‘ਤੇ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

Share:

Facebook
Twitter
Pinterest
LinkedIn
matrimonail-ads
On Key

Related Posts

ਜਨਤਕ ਸੁਰੱਖਿਆ ਵਿੱਚ ਵੱਡਾ ਵਿਸਥਾਰ: ਹੋਰ ਅਫ਼ਸਰਾਂ ਦੀ ਭਰਤੀ ਦੇ ਨਾਲ ਸਰੀ ਵਿੱਚ ਨਵਾਂ ਟਰੇਨਿੰਗ ਕੈਂਪਸ ਬਣੇਗਾ

ਮੇਅਰ ਲੌਕ ਨੇ ਸਟੇਟ ਆਫ਼ ਸਿਟੀ ਦੇ ਭਾਸ਼ਣ ਦੌਰਾਨ ‘ਚ ਨਵੇਂ ਕਨਵੈੱਨਸ਼ਨ ਸੈਂਟਰ ਦੀ ਯੋਜਨਾ ਵੀ ਸਾਂਝੀ ਕੀਤੀ ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਵੀਰਵਾਰ ਨੂੰ ਆਪਣਾ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.