Ad-Time-For-Vacation.png

ਸਰੀ ਪੁਲਸ ਦੇ ਅਫਸਰਾਂ ਨੇ 16 ਸਾਲਾ ਕੁੜੀ ਨੂੰ ਸੜਕ ‘ਤੇ ਸੁੱਟ ਕੇ ਕੀਤੀ ਬਦਸਲੂਕੀ

ਸਰੀ— ਕੈਨੇਡਾ ਦੇ ਸਰੀ ਵਿਚ ਇਕ ਬੇਹੱਦ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਦੋ ਪੁਲਸ ਅਫਸਰਾਂ ਨੇ ਇਕ 16 ਸਾਲਾ ਲੜਕੀ ਨੂੰ ਗਲਤ ਪਛਾਣ ਦੇ ਆਧਾਰ ‘ਤੇ ਕਾਬੂ ਕਰਕੇ ਉਸ ਨਾਲ ਧੱਕੇਸ਼ਾਹੀ ਕੀਤੀ। ਪੁਲਸ ਅਫਸਰਾਂ ਨੇ ਕੁੜੀ ਨੂੰ ਸੜਕ ‘ਤੇ ਮੂਧੇ-ਮੂੰਹ ਪਾ ਕੇ ਉਸ ਨੂੰ ਹੱਥਕੜੀਆਂ ਲਗਾਈਆਂ। ਇਸ ਦੌਰਾਨ ਕੁੜੀ ਜ਼ੋਰ-ਜ਼ੋਰ ਨਾਲ ਰੋਲਾ ਪਾ ਰਹੀ ਹੈ ਅਤੇ ਆਪਣੀ ਸਫਾਈ ਦੇ ਰਹੀ ਹੈ ਪਰ ਪੁਲਸ ਅਫਸਰਾਂ ‘ਤੇ ਇਸ ਦਾ ਕੋਈ ਅਸਰ ਨਹੀਂ ਹੋਇਆ।

ਇਸ ਘਟਨਾ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ। ਇਕ ਵਿਅਕਤੀ ਨੇ ਪੁਲਸ ਵੱਲੋਂ ਧਮਕਾਏ ਜਾਣ ਦੇ ਬਾਵਜੂਦ ਇਸ ਪੂਰੀ ਘਟਨਾ ਨੂੰ ਆਪਣੇ ਮੋਬਾਈਲ ਵਿਚ ਰਿਕਾਰਡ ਕੀਤਾ। ਉਸ ਨੇ ਪੁਲਸ ਵਾਲਿਆਂ ਨੂੰ ਕਿਹਾ ਕਿ ਉਹ ਇਹ ਗਲਤ ਕਰ ਰਹੇ ਹਨ। ਪੁਲਸ ਵਾਲਿਆਂ ਨੇ ਉਸ ਨੂੰ ਧਮਕੀ ਦਿੱਤੀ ਕਿ ਉਹ ਉਸ ਦਾ ਕੈਮਰਾ ਖੋਹ ਸਕਦੇ ਹਨ ਤਾਂ ਵਿਅਕਤੀ ਨੇ ਕਿਹਾ ਕਿ ਉਸ ਨੂੰ ਆਪਣੇ ਹੱਕਾਂ ਦਾ ਪਤਾ ਹੈ ਅਤੇ ਉਹ ਅਜਿਹਾ ਨਹੀਂ ਕਰ ਸਕਦੇ। ਇਸ ਘਟਨਾ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵਿਚ ਰੋਸ ਹੈ। ਕੁੜੀ ਦੇ ਮਾਤਾ-ਪਿਤਾ ਨੇ ਪੁਲਸ ਤੋਂ ਇਸ ਮਾਮਲੇ ਵਿਚ ਮੁਆਫੀ ਦੀ ਮੰਗ ਕੀਤੀ ਹੈ ਪਰ ਫਿਲਹਾਲ ਅਜੇ ਤੱਕ ਪੁਲਸ ਵਿਭਾਗ ਨੇ ਇਸ ਮਾਮਲੇ ਵਿਚ ਕੁਝ ਵੀ ਨਹੀਂ ਕਿਹਾ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ

ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ

ਪੰਜਾਬੀ ਲਿਖਾਰੀ ਸਭਾ ਸਿਆਟਲ (ਰਜਿਸਟਰਡ) ਦੀ ਪੁਸਤਕ “ਕਲਮੀ ਰਮਜ਼ਾਂ-4” ਲੋਕ ਅਰਪਣ

ਸਰੀ (ਕੈਨੇਡਾ):-ਬੀਤੇ ਐਤਵਾਰ, ਪੰਜਾਬ ਭਵਨ ਸਰੀ (ਕੈਨੇਡਾ) ਵਿਖੇ ਸਾਹਿਤ ਸਭਾ ਸਰੀ ਦੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਾਹਿਤ ਪ੍ਰੇਮੀਆਂ ਦੇ ਭਰਵੇਂ ਇਕੱਠ ਵਿੱਚ, ਪੰਜਾਬੀ ਲਿਖਾਰੀ ਸਭਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.