ਸਰੀ ਪੁਲਸ ਨੂੰ ਇਸ ਸ਼ੱਕੀ ਵਿਅਕਤੀ ਦੀ ਭਾਲ, ਸਕੈਚ ਕੀਤਾ ਜਾਰੀ

ਸਰੀ— ਕੈਨੇਡਾ ਦੇ ਸ਼ਹਿਰ ਸਰੀ ‘ਚ ਪੁਲਸ ਨੇ ਇਕ ਸ਼ੱਕੀ ਦੋਸ਼ੀ ਵਿਅਕਤੀ ਦਾ ਸਕੈਚ ਜਾਰੀ ਕੀਤਾ ਹੈ। ਪੁਲਸ ਨੂੰ ਉਕਤ ਵਿਅਕਤੀ ਦੀ ਭਾਲ ਹੈ, ਜਿਸ ਨੇ 14 ਮਈ  ਨੂੰ ਇਕ ਸਕੂਲ ਨੇੜਿਓਂ ਇਕ ਛੋਟੇ ਬੱਚੇ ਨੂੰ ਆਪਣੀ ਕਾਰ ‘ਚ ਬਿਠਾਉਣ ਦੀ ਕੋਸ਼ਿਸ਼ ਕੀਤੀ ਸੀ। ਇਹ ਘਟਨਾ 8600 ਬਾਲਕ 162 ਸਟਰੀਟ ‘ਚ ਸਥਿਤ ਫੋਰਸਟ ਰੋਡ ਐਲੀਮੈਟਰੀ ਸਕੂਲ ਦੇ ਨੇੜੇ ਵਾਪਰੀ।
ਸਰੀ ਕੈਨੇਡੀਅਨ ਪੁਲਸ ਨੇ ਸ਼ੱਕੀ ਦਾ ਸਕੈਚ ਜਾਰੀ ਕੀਤਾ। ਉਨ੍ਹਾਂ ਸ਼ੱਕੀ ਬਾਰੇ ਦੱਸਦੇ ਹੋਏ ਕਿਹਾ ਕਿ ਉਹ ਸਾਊਥ ਏਸ਼ੀਅਨ ਮੂਲ ਦਾ ਲੱਗਦਾ ਹੈ। ਉਸ ਦੀ ਉਮਰ 40 ਸਾਲ ਦਰਮਿਆਨ ਜਾਂ ਇਸ ਤੋਂ ਘੱਟ ਦੱਸੀ ਜਾ ਰਹੀ ਹੈ। ਉਸ ਦੀ ਕੱਟੀ ਹੋਈ ਦਾੜ੍ਹੀ ਅਤੇ ਕੁਝ ਸਫੈਦ ਵਾਲ ਹਨ। ਉਕਤ ਦੋਸ਼ੀ ਨੇ ਨੀਲੇ ਰੰਗ ਦੀ ਦਸਤਾਰ ਬੰਨ੍ਹੀ ਹੋਈ ਹੈ।
ਮੰਨਿਆ ਜਾ ਰਿਹਾ ਹੈ ਕਿ ਉਹ ਹੀ ਕਾਰ ਦਾ ਡਰਾਈਵਰ ਸੀ ਅਤੇ ਉਸ ਨੇ ਬੱਚੇ ਨੂੰ ਕਾਰ ‘ਚ ਬਿਠਾਉਣ ਲਈ ਉਸ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਸੀ। ਸਰੀ ਪੁਲਸ ਨੇ ਇਸ ਘਟਨਾ ਦੇ ਸੰਬੰਧ ਵਿਚ ਮਦਦ ਦੀ ਅਪੀਲ ਕੀਤੀ ਹੈ, ਪੁਲਸ ਦਾ ਕਹਿਣਾ ਹੈ ਕਿ ਜਿਸ ਕਿਸੇ ਨੂੰ ਵੀ ਇਸ ਸ਼ੱਕੀ ਬਾਰੇ ਪਤਾ ਲੱਗੇ ਉਹ ਸਾਡੇ ਨਾਲ ਸੰਪਰਕ ਕਾਇਮ ਕਰਨ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਸਿਟੀ ਵੱਲੋਂ ਗੈਰ-ਕਾਨੂੰਨੀ ਉਸਾਰੀ ਖ਼ਿਲਾਫ਼ ਸਖ਼ਤ ਕਾਰਵਾਈ: ਤਿੰਨ ਹੋਰ ਘਰਾਂ ਦੇ ਟਾਈਟਲ ਤੇ ਨੋਟਿਸ ਦਾਇਰ

ਸਰੀ, ਬੀ.ਸੀ.- ਸੋਮਵਾਰ ਨੂੰ ਸਿਟੀ ਕੌਂਸਲ ਨੇ ਸਟਾਫ਼ ਨੂੰ ਸਰੀ ਦੀਆਂ ਤਿੰਨ ਜਾਇਦਾਦਾਂ ਦੇ ਟਾਈਟਲ ‘ਤੇ ਨੋਟਿਸ ਦਰਜ ਕਰਨ ਦੇ ਨਿਰਦੇਸ਼ ਦਿੱਤੇ, ਜਿੱਥੇ ਲੋੜੀਂਦੇ ਪਰਮਿਟਾਂ ਤੋਂ ਬਿਨਾਂ ਵੱਡੇ

ਸਰੀ ਦੇ 19ਵੇਂ ਫਿਊਜ਼ਨ ਫ਼ੈਸਟੀਵਲ ਵਿੱਚ ਵਿਭਿੰਨ ਸੱਭਿਆਚਾਰਾਂ ਨੇ ਲਾਈ ਰੌਣਕ: 80,000 ਤੋਂ ਵੱਧ ਲੋਕਾਂ ਨੇ ਕੀਤੀ ਸ਼ਮੂਲੀਅਤ

ਕੁਲਵਿੰਦਰ ਬਿੱਲਾ ਅਤੇ 54•40 ਸਮੇਤ ਕਈ ਕਲਾਕਾਰਾਂ ਨੇ ਲੁੱਟਿਆ ਮੇਲਾ ਸਰੀ, ਬੀ.ਸੀ. – ਕੋਸਟ ਕੈਪੀਟਲ (Coast Capital) ਦੁਆਰਾ ਪੇਸ਼ ਕੀਤੇ ਗਏ ਸਰੀ ਦੇ ਫਿਊਜ਼ਨ ਫ਼ੈਸਟੀਵਲ ( Surrey Fusion Festival) ਵਿੱਚ

ਸਰੀ ਸੌਕਰ ਫੈਨ ਜ਼ੋਨਜ਼ ਵਿੱਚ ਫੀਫਾ ਵਿਸ਼ਵ ਕੱਪ 2026™ ਦੌਰਾਨ 175,000 ਤੋਂ ਵੱਧ ਪ੍ਰਸ਼ੰਸਕਾਂ ਨੇ ਕੀਤੀ ਸ਼ਮੂਲੀਅਤ

ਸਰੀ, ਬੀ.ਸੀ. – ਇਨ੍ਹਾਂ ਗਰਮੀਆਂ ਵਿੱਚ ਸਿਟੀ ਆਫ਼ ਸਰੀ ਵੱਲੋਂ ਆਯੋਜਿਤ ਫੀਫਾ ਵਿਸ਼ਵ ਕੱਪ 2026™ ਸੌਕਰ ਫੈਨ ਜ਼ੋਨਾਂ ਵਿੱਚ 175,000ਤੋਂ ਵੱਧ ਪ੍ਰਸ਼ੰਸਕ ਸਰੀ ਭਰ ਵਿੱਚ ਇਕੱਠੇ ਹੋਏ। ਛੇ ਹਫ਼ਤਿਆਂ ਅਤੇ ਚਾਰ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.