ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ

ਡੇਂਗੂ ਵਿਰੁੱਧ ਮੁਹਿੰਮ “ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ” ਪੰਜਾਬ ਨੂੰ ਡੇਂਗੂ ਮੁਕਤ ਕਰਨ ਲਈ ਸਿਹਤ ਵਿਭਾਗ ਬਰਨਾਲਾ ਵੱਲੋਂ ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼, ਮੈਡਮ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ ਤੇ ਡਾ. ਜਸਬੀਰ ਸਿੰਘ ਅੌਲਖ ਸਿਵਲ ਸਰਜਨ ਬਰਨਾਲਾ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਦੇ ਸਲੱਮ ਏਰੀਆ, ਝੁੱਗੀ ਝੌਂਪੜੀ ਤੇ ਉਸਾਰੀ ਅਧੀਨ ਇਮਾਰਤਾਂ ਦੇ ਘਰ-ਘਰ ਜਾ ਕੇ ਬਰਨਾਲਾ ਸ਼ਹਿਰ, ਤਪਾ, ਧਨੌਲਾ ਤੇ ਮਹਿਲ ਕਲਾਂ ‘ਚ ਡੇਂਗੂ ਦਾ ਲਾਰਵਾ ਚੈੱਕ ਕਰ ਕੇ ਨਸ਼ਟ ਕਰਨ ਤੇ ਸਟਾਫ ਨੂੰ “ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ” ਡੇਂਗੂ ਵਿਰੁੱਧ ਮੁਹਿੰਮ ਸਬੰਧੀ ਜਾਗਰੂਕ ਕਰਨ ਲਈ ਸਿਹਤ ਵਿਭਾਗ ਦੀਆਂ 67 ਟੀਮਾਂ ਵੱਲੋਂ ਜਾਂਚ ਕੀਤੀ ਗਈ। ਡਾ. ਜਸਬੀਰ ਸਿੰਘ ਅੌਲਖ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਬੜੀ ਮੁਸਤੈਦੀ ਨਾਲ ਡੇਂਗੂ ਦਾ ਲਾਰਵਾ ਨਸ਼ਟ ਤੇ ਸਟਾਫ਼ ਵੱਲੋਂ “ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ” ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ੳਨਾਂ੍ਹ ਕਿਹਾ ਕਿ ਅੱਜਕੱਲ੍ਹ ਡੇਂਗੂ ਦਾ ਸੀਜ਼ਨ ਚੱਲ ਰਿਹਾ ਹੈ। ਇਸ ਲਈ ਆਪਣੇ ਘਰਾਂ, ਦੁਕਾਨਾਂ, ਵਰਕਸ਼ਾਪ, ਟਾਇਰ, ਘੜੇ, ਪਾਣੀ ਵਾਲੀਆਂ ਖੇਲਾਂ, ਕੂਲਰ , ਗਮਲੇ ਤੇ ਫਰਿੱਜ ਦੇ ਪਿੱਛੇ ਟਰੇਅ ਆਦੀ ਥਾਵਾਂ ਤੇ ਜ਼ਿਆਦਾ ਸਮਾਂ ਪਾਣੀ ਨਹੀਂ ਖੜਨਾ ਚਾਹੀਦਾ ਤਾਂ ਜੋ ਮੱਛਰ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ।

ਇਸ ਸਬੰਧੀ ਡਾ. ਮੁਨੀਸ਼ ਜ਼ਿਲ੍ਹਾ ਐਪੀਡਿਮਾਲੋਜਿਸਟ ਨੇ ਦੱਸਿਆ ਕਿ ਜੇਕਰ ਕਿਸੇ ਵਿਆਕਤੀ ਨੂੰ ਤੇਜ ਬੁਖਾਰ, ਮਾਸ ਪੇਸੀਆਂ ‘ਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ‘ਚ ਦਰਦ, ਸਰੀਰ ਤੇ ਲਾਲ ਰੰਗ ਦੇ ਧੱਫੜ, ਨੱਕ ਜਾਂ ਮਸੂੜਿਆਂ ‘ਚੋਂ ਖੂਨ ਆਉਣਾ ਆਦਿ ਲੱਛਣ ਮਹਿਸੂਸ ਹੋਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ। ਇਸ ਮੌਕੇ ਘਰੇਲੂ ਇਲਾਜ ਜਾਂ ਇਲਾਜ ‘ਚ ਦੇਰੀ ਕਾਰਨ ਕਈ ਵਾਰ ਖਤਰੇ ਦਾ ਕਾਰਨ ਬਣ ਜਾਂਦਾ ਹੈ। ਗੁਰਮੇਲ ਸਿੰਘ ਿਢੱਲੋਂ ਤੇ ਸੁਰਿੰਦਰ ਸਿੰਘ ਹੈਲਥ ਇੰਸਪੈਕਟਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ‘ਚ ਬਰਨਾਲਾ ਸ਼ਹਿਰ ‘ਚ ਸਿਹਤ ਕਰਮਚਾਰੀ ਗਣੇਸ਼ ਦੱਤ, ਜਸਵਿੰਦਰ ਸਿੰਘ, ਮਨਪ੍ਰਰੀਤ ਸਰਮਾ, ਬਲਜਿੰਦਰ ਸਿੰਘ, ਜਗਰੂਪ ਸਿੰਘ ਤੇ ਗੁਲਾਬ ਸਿੰਘ ਇਨਸੈਕਟ ਕੁਲੈਕਟਰ ਵੱਲੋਂ ਟੀਮਾਂ ਬਣਾ ਕੇ ਡੇਂਗੂ ਦਾ ਲਾਰਵਾ ਨਸ਼ਟ ਕਰਵਾਇਆ ਤੇ ਬਚਾਅ ਲਈ ਜਾਗਰੂਕਤਾ ਪੈਂਫਲੈਟ ਵੰਡੇ।

ਇਸ ਦੌਰਾਨ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸ਼ਰ ਕੁਲਦੀਪ ਸਿੰਘ ਮਾਨ ਤੇ ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਨੇ ਦੱਸਿਆ ਕਿ “ਹਰ ਸ਼ੱਕਰਵਾਰ-ਡੇਂਗੂ ਤੇ ਵਾਰ” ਡੇਂਗੂ ਵਿਰੁੱਧ ਮੁਹਿੰਮ ਤਹਿਤ ਪਾਣੀ ਖੜਨ ਵਾਲੀਆਂ ਥਾਵਾਂ ਨੂੰ ਸੁਕਾ ਕੇ , ਗਰੁੱਪ ਮੀਟਿੰਗਾਂ ‘ਤੇ ਪ੍ਰਰੈਸ ਕਵਰੇਜ ਕਰਵਾ ਕੇ ਡੇਂਗੂ ਤੋਂ ਬਚਾਅ ਲਈ ਉਪਰਾਲੇ ਕੀਤੇ ਜਾ ਰਹੇ ਹਨ।