ਸਟਾਫ ਰਿਪੋਰਟਰ, ਖੰਨਾ : ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਮੌਕੇ ਸਰਕਾਰੀ ਮਿਡਲ ਸਮਾਰਟ ਸਕੂਲ ਕੌੜੀ ਦੇ ਮਾਸਟਰ ਅਨਮੋਲ ਸੂਦ ਦੀ ਅਗਵਾਈ ‘ਚ ਨਸ਼ਾ ਵਿਰੋਧੀ ਸਾਈਕਲ ਰੈਲੀ ਕੱਢੀ ਗਈ, ਜਿਸ ‘ਚ ਸਾਰੇ ਬੱਚਿਆਂ ਤੇ ਸਕੂਲ ਇੰਚਾਰਜ ਨੀਲਮ ਰਾਣੀ, ਜਰਨੈਲ ਕੌਰ, ਅਮਨਦੀਪ ਕੌਰ ਨੇ ਭਾਗ ਲਿਆ।

ਇਹ ਰੈਲੀ ਸਾਰੇ ਪਿੰਡ ‘ਚ ਕੱਢੀ ਗਈ। ਬੱਚਿਆਂ ਤੇ ਪਿੰਡ ਵਾਲਿਆਂ ਨੂੰ ਨਸ਼ੇ ਤੋਂ ਦੂਰ ਰਹਿਣ ਤੇ ਕਸਰਤ ਕਰਨ ਦਾ ਸੱਦਾ ਦਿੱਤਾ ਗਿਆ। ਅਨਮੋਲ ਸੂਦ ਨੇ ਬੱਚਿਆਂ ਨੂੰ ਦੱਸਿਆ ਇਸ ਮਹਾਨ ਸ਼ਹੀਦ ਨੇ ਛੋਟੀ ਉਮਰ ‘ਚ ਹੀ ਆਪਣੇ ਵਤਨ ਨੂੰ ਬਰਤਾਨਵੀ ਸਾਮਰਾਜਵਾਦ ਦੇ ਚੁੰਗਲ ‘ਚੋਂ ਆਜ਼ਾਦ ਕਰਵਾਉਣ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਉਨ੍ਹਾਂ ਕਿਹਾ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਸ਼ਹਾਦਤ ਨੇ ਸ਼ਹੀਦ ਭਗਤ ਸਿੰਘ ਵਰਗੇ ਕਈ ਹੋਰ ਨੌਜਵਾਨਾਂ ਨੂੰ ਆਜ਼ਾਦੀ ਦੇ ਅੰਦੋਲਨ ‘ਚ ਹਿੱਸਾ ਲੈਣ ਤੇ ਮਾਤ ਭੂਮੀ ਦੀ ਰਾਖੀ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਲਈ ਪੇ੍ਰਿਤ ਕੀਤਾ।

ਦੇਸ਼ ਵਾਸੀ ਇਸ ਸ਼ਹੀਦ ਦੇ ਉਸ ਮਹਾਨ ਬਲਿਦਾਨ ਦੇ ਸਦਾ ਰਿਣੀ ਰਹਿਣਗੇ ਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਲ ਫਾਂਸੀ ਚੜ੍ਹਨ ਵਾਲੇ ਉਨ੍ਹਾਂ ਦੇ ਛੇ ਹੋਰ ਸਾਥੀਆਂ ਨੂੰ ਵੀ ਯਾਦ ਕੀਤਾ ਗਿਆ।