ਹਰਪ੍ਰਰੀਤ ਸਿੰਘ ਲਾਡੀ, ਗੁਰੂਸਰ ਸੁਧਾਰ : ਨਾਮਦੇਵ ਸੰਗਤ ਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਸ਼ੋ੍ਮਣੀ ਭਗਤ ਬਾਬਾ ਨਾਮਦੇਵ ਜੀ ਦਾ 753ਵਾਂ ਗੁਰਪੁਰਬ ਕਸਬੇ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਰਾਗੀ ਸਿੰਘਾਂ ਨੇ ਇਸ ਮੌਕੇ ਸ਼ਬਦ ਗੁਰਬਾਣੀ ਰਾਹੀਂ ਸੰਗਤ ਨੂੰ ਨਿਹਾਲ ਕਰਦਿਆਂ ਬਾਬਾ ਨਾਮਦੇਵ ਜੀ ਦੇ ਜੀਵਨ ‘ਤੇ ਚਾਨਣਾ ਪਾਇਆ। ਗੁਰਦੁਆਰਾ ਸਾਹਿਬ ਦੇ ਗੰ੍ਥੀ ਸਿੰਘ ਨੇ ਸੰਗਤ ਨੂੰ ਅਪੀਲ ਕੀਤੀ ਕਿ ਭਗਤਾਂ ਦੇ ਗੁਰਪੁਰਬ ਦਿਨ ਦੇ ਦਿਨ ਹੀ ਮਨਾਏ ਜਾਣ। ਉਨ੍ਹਾਂ ਸ਼ੋ੍ਮਣੀ ਭਗਤ ਬਾਬਾ ਨਾਮਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਬਾਬਾ ਜੀ ਦੁਆਰਾ ਦਰਸਾਏ ਜੀਵਨ ਦੇ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ। ਇਸ ਮੌਕੇ ਕੁਲਦੀਪ ਸਿੰਘ ਭੋਲਾ, ਹਰਪਾਲ ਸਿੰਘ ਪਾਲਾ, ਹਰਜੀਤ ਸਿੰਘ ਨੈਸ਼ਨਲ, ਨਿਰਮਲ ਸਿੰਘ ਬੇਦੀ, ਸਰਬਜੀਤ ਸਿੰਘ ਮਾਲਵਾ, ਕੁਲਦੀਪ ਸਿੰਘ ਬੱਟੂ, ਦਿਲਬਾਗ ਸਿੰਘ, ਬੁੱਧ ਸਿੰਘ, ਜਸਵਿੰਦਰ ਸਿੰਘ ਹਾਜ਼ਰ ਸਨ। ਕੈਨੇਡਾ ਨਿਵਾਸੀ ਬਾਵਾ ਸਿੰਘ ਜੱਸਲ, ਮਨਜੀਤ ਸਿੰਘ ਰਤਨ ਵਲੋਂ ਵੀ ਬਾਬਾ ਨਾਮਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤ ਨੂੰ ਵਧਾਈ ਦਿੱਤੀ ਗਈ।
ਗੁਰੂ ਨਾਨਕ ਜਹਾਜ਼ : ਨਸਲਵਾਦ ‘ਤੇ ਜਿੱਤ
23 ਮਈ 2026 : 112ਵੀਂ ਯਾਦਗਾਰੀ ਵਰ੍ਹੇ-ਗੰਢ ‘ਤੇ ਵਿਸ਼ੇਸ਼ ਡਾ. ਗੁਰਵਿੰਦਰ ਸਿੰਘ 604-825-1550 ਗੁਰੂ ਨਾਨਕ ਜਹਾਜ਼ ਦੇ ਮੁਸਾਫਿਰਾਂ ਦਾ ਸੰਘਰਸ਼ ਨਸਲਵਾਦ ਉਪਰ ਜਿੱਤ ਦਾ ਗੌਰਵਮਈ


