ਸਿਆਟਲ, (ਗੁਰਚਰਨ ਸਿੰਘ ਢਿੱਲੋਂ)-ਗੁਰਦਾਸਪੁਰ ਦੇ ਪਿੰਡ ਸ਼ਾਹਪੁਰ ਦੇ ਜੰਮਪਲ ਸਮਾਜ ਸੇਵੀ ਪ੍ਰੀਤਮ ਸਿੰਘ ਸ਼ਾਹ ਦਾ ਸਿਆਟਲ ਪਹੁੰਚਣ ‘ਤੇ ਸਵਾਗਤ ਕੀਤਾ ਗਿਆ। ਛੰਦਬੰਦੀ ਦੇ ਮਾਹਰ ਤੇ ਸਾਧਾਰਨ ਕਿਸਾਨ ਪ੍ਰੀਤਮ ਸਿੰਘ ਸ਼ਾਹ ਨੇ ਦੱਸਿਆ ਕਿ ਪੰਜਾਬ ਦੀ ਜਵਾਨੀ ਨਸ਼ਿਆਂ ਦੇ ਜਾਲ ਵਿਚ ਫਸ ਚੁੱਕੀ ਹੈ, ਜੋ ਚਿੰਤਾ ਦਾ ਵਿਸ਼ਾ ਹੈ। ਸ: ਸ਼ਾਹ ਨੇ ਕਿਹਾ ਕਿ ਭਾਰਤ ਦੇ ਮੁਕਾਬਲੇ ਅਮਰੀਕਾ ਸਵਰਗ ਵਰਗਾ ਦੇਸ਼ ਹੈ, ਜਿਥੇ ਪੰਜਾਬੀ ਭਾਈਚਾਰੇ ਦੇ ਲੋਕਾਂ ਨੇ ਮਿਹਨਤਾਂ ਕਰਕੇ ਆਪਣੀ ਵੱਖਰੀ ਪਹਿਚਾਣ ਬਣਾਈ ਹੈ।ਗੁਰਦੀਪ ਸਿੰਘ ਸਿੱਧੂ ਨੇ ਸਵਾਗਤੀ ਭਾਸ਼ਣ ਵਿਚ ਦੱਸਿਆ ਕਿ ਪ੍ਰੀਤਮ ਸਿੰਘ ਸ਼ਾਹ ਆਪਣੇ ਪਿੰਡ ਤੇ ਇਲਾਕੇ ਵਿਚ ਲੋੜਵੰਦਾਂ ਦੀ ਹਮੇਸ਼ਾ ਮਦਦ ਕਰਦੇ ਹਨ ਅਤੇ ਸਮਾਜ ਭਲਾਈ ਦੇ ਕੰਮਾਂ ਵਿਚ ਹਿੱਸਾ ਲੈਂਦੇ ਹਨ।
ਟਰੰਪ ਦਾ ਵੱਡਾ ਐਕਸ਼ਨ, ਅਮਰੀਕਾ ਨੂੰ ਵਿਸ਼ਵ ਸਿਹਤ ਸੰਗਠਨ ਤੋਂ ਬਾਹਰ ਕੱਢਣ ਦੇ ਕਾਰਜਕਾਰੀ ਆਦੇਸ਼ ਤੇ ਕੀਤੇ ਦਸਤਖ਼ਤ
ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਸਹੁੰ ਚੁੱਕਣ ਤੋਂ ਕੁਝ ਘੰਟਿਆਂ ਬਾਅਦ ਹੀ ਵਿਸ਼ਵ ਸਿਹਤ ਸੰਗਠਨ ਤੋਂ ਅਮਰੀਕਾ ਨੂੰ ਵਾਪਸ ਲੈਣ ਦੇ ਹੁਕਮ ਤੇ ਦਸਤਖ਼ਤ


