ਸਿਆਟਲ, (ਗੁਰਚਰਨ ਸਿੰਘ ਢਿੱਲੋਂ)-ਖ਼ਾਲਸਾ ਪੰਥ ਦੇ ਸਿਰਜਣਾ ਦਿਵਸ ਨੂੰ ਸਮਰਪਿਤ ਵਿਸਾਖੀ ਦਾ ਤਿਉਹਾਰ ਮਨਾਉਂਦਿਆਂ ਸਿਆਟਲ ਦੇ ਵੱਖ-ਵੱਖ ਗੁਰੂ ਘਰਾਂ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਠ ਦੇ ਭੋਗ ਪੈਣ ਉਪਰੰਤ ਕਥਾ-ਕੀਰਤਨ ਤੋਂ ਬਾਅਦ ਧਾਰਮਿਕ ਦੀਵਾਨ ਸਜਾਏ ਗਏ, ਜਿਥੇ ਭਾਰੀ ਗਿਣਤੀ ਵਿਚ ਸੰਗਤਾਂ ਨੇ ਪਹੁੰਚ ਕੇ ਹਾਜ਼ਰੀ ਲਗਵਾਈ। ਗੁਰਦੁਆਰਾ ਮੈਰੀਸਵੈਲ ਵਿਚ ਪੰਜਾਬੀ ਭਾਈਚਾਰੇ ਦੇ ਬੱਚਿਆਂ ਨੇ ਸ਼ਬਦ ਗਾਇਨ ਕੀਤਾ। ਸਟੇਜ ਸਕੱਤਰ ਗੁਰਬਿੰਦਰ ਸਿੰਘ ਰਿੱਪੀ ਧਾਲੀਵਾਲ ਨੇ ਸਮੂਹ ਸੰਗਤ ਨੂੰ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ। ਹੈੱਡ ਗ੍ਰੰਥੀ ਚਰਨਜੀਤ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਬੀਬੀ ਸੁਰਿੰਦਰ ਕੌਰ ਦੇ ਪਰਿਵਾਰ ਵੱਲੋਂ ਲੰਗਰਾਂ ਦੀ ਸੇਵਾ ਨਿਭਾਈ ਗਈ। ਗੁਰਦੁਆਰਾ ਦੇ ਮੁੱਖ ਸੇਵਾਦਾਰ ਸਤਵੰਤ ਸਿੰਘ ਪੰਧੇਰ ਤੇ ਉਪ ਸੇਵਾਦਾਰ ਬਲਬੀਰ ਸਿੰਘ ਨੇ ਪਹੁੰਚੀ ਸੰਗਤ ਦਾ ਧੰਨਵਾਦ ਕੀਤਾ। ਗੁਰਦੁਆਰਾ ਸੱਚਾ ਮਾਰਗ ਐਬਰਨ ‘ਚ ਭਾਈ ਹਰਜਿੰਦਰ ਸਿੰਘ ਸਭਰਾ ਨੇ ਕਥਾ ਰਾਹੀਂ ਖ਼ਾਲਸਾ ਸਾਜਨਾ ਦਿਵਸ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਕੈਂਟ ‘ਚ ਵੀ ਖ਼ਾਲਸਾ ਪੰਥ ਦਾ ਸਿਰਜਣਾ ਦਿਵਸ ਸ਼ਰਧਾ ਨਾਲ ਮਨਾਇਆ।
ਟਰੰਪ ਦਾ ਵੱਡਾ ਐਕਸ਼ਨ, ਅਮਰੀਕਾ ਨੂੰ ਵਿਸ਼ਵ ਸਿਹਤ ਸੰਗਠਨ ਤੋਂ ਬਾਹਰ ਕੱਢਣ ਦੇ ਕਾਰਜਕਾਰੀ ਆਦੇਸ਼ ਤੇ ਕੀਤੇ ਦਸਤਖ਼ਤ
ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਸਹੁੰ ਚੁੱਕਣ ਤੋਂ ਕੁਝ ਘੰਟਿਆਂ ਬਾਅਦ ਹੀ ਵਿਸ਼ਵ ਸਿਹਤ ਸੰਗਠਨ ਤੋਂ ਅਮਰੀਕਾ ਨੂੰ ਵਾਪਸ ਲੈਣ ਦੇ ਹੁਕਮ ਤੇ ਦਸਤਖ਼ਤ


