ਸਿਆਟਲ, (ਗੁਰਚਰਨ ਸਿੰਘ ਢਿੱਲੋਂ)-24 ਜੂਨ ਨੂੰ ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਸਿਆਟਲ ਦੌਰੇ ‘ਤੇ ਪਹੁੰਚ ਰਹੇ ਹਨ ਜਿਨ੍ਹਾਂ ਦੇ ਸਤਿਕਾਰ ਵਿਚ ਰਾਤਰੀ ਭੋਜਨ ਸਮੇਂ ਵਾਸ਼ਿੰਗਟਨ ਸਟੇਟ ਦੇ ਗਵਰਨਰ ਜੇ. ਇੰਨਸਲੀ ਵੱਲੋਂ ਗੁਰਦੁਆਰਾ ਬੋਥਲ ਦੀ ਪ੍ਰਬੰਧਕ ਕਮੇਟੀ ਨੂੰ ਸੱਦਾ-ਪੱਤਰ ਦਿੱਤਾ ਗਿਆ ਹੈ। ਹਰਜਿੰਦਰ ਸਿੰਘ ਸੰਧਾਵਾਲੀਆ ਨੇ ਦੱ ਸਿਆ ਕਿ ਪੰਜਾਬੀ ਭਾਈਚਾਰੇ ਵੱਲੋਂ 10 ਮੈਂਬਰ ਰਾਤਰੀ ਭੋਜਨ ਸਮੇਂ ਸ਼ਾਮਿਲ ਹੋਣਗੇ ਜੋ ਰਾਸ਼ਟਰਪਤੀ ਨਾਲ ਵਿਸ਼ੇਸ਼ ਮਿਲਣੀ ਕਰਨਗੇ ਅਤੇ ਪੰਜਾਬੀ ਭਾਈਚਾਰੇ ਦੀਆਂ ਗਤੀਵਿਧੀਆਂ ਬਾਰੇ ਜਾਣੂੰ ਕਰਾਉਣਗੇ। ਗਵਰਨਰ ਜੇ. ਇੰਨਸਲੀ ਨੇ ਗੁਰਦੁਆਰਾ ਬੋਥਲ ਵੱਲੋਂ 7 ਸਾਲ ਦੀਆਂ ਪ੍ਰਾਪਤੀਆਂ ਤੇ ਯੋਗਦਾਨ ਦੀ ਪ੍ਰਸੰਸਾ ਕੀਤੀ। ਸਿੱਖ ਸੈਂਟਰ ਗੁਰਦੁਆਰਾ ਬੋਥਲ, ਸਿਆਟਲ ਦੇ ਮੈਂਬਰ ਸਮੇਂ-ਸਮੇਂ ‘ਤੇ ਗਵਰਨਰ ਜੇ. ਇੰਨਸਲੀ ਨਾਲ ਸਮਾਜਿਕ ਮੁੱ ਦਿਆਂ ‘ਤੇ ਵਿਚਾਰ ਵਟਾਂਦਰਾ ਕਰਕੇ ਹੱਲ ਲੱਭਣ ਦੀ ਕੋਸ਼ਿਸ ਕਰਦੇ ਰਹਿੰਦੇ ਹਨ ਅਤੇ ਉਸਾਰੂ ਕੰਮਾਂ ਵਿਚ ਯੋਗਦਾਨ ਪਾਉਂਦੇ ਰਹਿੰਦੇ ਹਨ।
ਟਰੰਪ ਦਾ ਵੱਡਾ ਐਕਸ਼ਨ, ਅਮਰੀਕਾ ਨੂੰ ਵਿਸ਼ਵ ਸਿਹਤ ਸੰਗਠਨ ਤੋਂ ਬਾਹਰ ਕੱਢਣ ਦੇ ਕਾਰਜਕਾਰੀ ਆਦੇਸ਼ ਤੇ ਕੀਤੇ ਦਸਤਖ਼ਤ
ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਸਹੁੰ ਚੁੱਕਣ ਤੋਂ ਕੁਝ ਘੰਟਿਆਂ ਬਾਅਦ ਹੀ ਵਿਸ਼ਵ ਸਿਹਤ ਸੰਗਠਨ ਤੋਂ ਅਮਰੀਕਾ ਨੂੰ ਵਾਪਸ ਲੈਣ ਦੇ ਹੁਕਮ ਤੇ ਦਸਤਖ਼ਤ


