ਕਾਕੂ ਸਿੰਘਪੁਰੀ, ਪੋਜੇਵਾਲ : ਸਿਵਲ ਸਰਜਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਪੀਡੀਮੋਲੋਜਿਸਟ ਡਾਕਟਰ ਰਕੇਸ਼ ਪਾਲ ਦੀ ਅਗਵਾਈ ਹੇਠ ਸਬ ਸੈਂਟਰ ਜੈਨਪੁਰ ਦੇ ਅਧੀਨ ਪਿੰਡ ਕਰਾਵਰ ਵਿਖੇ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਡੇਂਗੂ ਦੇ ਬਚਾਅ ਲਈ ਵਿਸ਼ੇਸ਼ ਮੁਹਿੰਮ ਤਹਿਤ ਜਾਗਰੂਕ ਕੀਤਾ ਗਿਆ। ਜਿਸ ‘ਚ ਹੈਲਥ ਇੰਸਪੈਕਟਰ ਗੁਰਿੰਦਰ ਸਿੰਘ ਨੇ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ ਖੜ੍ਹੇ ਪਾਣੀ ਦੇ ਸੋਮਿਆਂ ‘ਚ ਪੈਦਾ ਹੁੰਦਾ ਹੈ। ਇਹ ਸਿਰਫ ਦਿਨ ਵੇਲੇ ਕੱਟਦਾ ਹੈ ਡੇਂਗੂ ਦੀ ਰੋਕਥਾਮ ਲਈ ਸਾਨੂੰ ਸਭ ਨੂੰ ਇਕੱਠੇ ਹੋ ਕੇ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਬੁਖਾਰ ਹੋਣ ‘ਤੇ ਨੇੜੇ ਦੇ ਸਿਹਤ ਕੇਂਦਰ ਵਿਚ ਖੂਨ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਸਾਰੇ ਸਰਕਾਰੀ ਹਸਪਤਾਲਾਂ ਵਿਚ ਡੇਂਗੂ ਦੇ ਟੈਸਟ ਅਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ ਮਲਟੀਪਰਪਜ ਹੈਲਥ ਵਰਕਰ ਵਿੰਦਰ ਕੁਮਾਰ, ਨਰਿੰਦਰ ਕੌਰ, ਆਸ਼ਾ ਵਰਕਰਾਂ ਅਤੇ ਬਰੀਡਿੰਗ ਚੈੱਕਰ ਪਰਮਵੀਰ ਕੁਮਾਰ ਵੀ ਹਾਜ਼ਰ ਸਨ। ਤੇਜ਼ ਬੁਖਾਰ, ਸਿਰ ਦਰਦ, ਮਾਸ ਪੇਸ਼ੀਆਂ ‘ਚ ਦਰਦ ਚਮੜੀ ਤੇ ਦਾਣੇ ਹੋਣਾ, ਅੱਖਾਂ ਦੇ ਪਿਛਲੇ ਹਿੱਸੇ ‘ਚ ਦਰਦ ਹੋਣਾ ਅਤੇ ਹਾਲਤ ਖ਼ਰਾਬ ਹੋਣ ਤੇ ਮਸੂੜਿਆਂ ਅਤੇ ਨੱਕ ‘ਚੋਂ ਖ਼ੂਨ ਵਗਣਾ ਹੋ ਸਕਦੇ ਹਨ। ਇਸ ਤੋਂ ਬਚਣ ਲਈ ਸਾਨੂੰ ਆਪਣੇ ਘਰਾਂ ਦੇ ਆਲੇ ਦੁਆਲੇ ਸਾਫ਼ ਸਫ਼ਾਈ ਰੱਖਣੀ ਚਾਹੀਦੀ ਹੈ ਕੂਲਰਾਂ ਗਮਲਿਆਂ ਫਰਿੱਜਾਂ ਦੀਆਂ ਟਰੇਆਂ ਵਿੱਚ ਖੜ੍ਹੇ ਪਾਣੀ ਨੂੰ ਹਫਤੇ ਵਿੱਚ ਇਕ ਵਾਰ ਜਰੂਰ ਸਾਫ਼ ਕਰਕੇ ਸੁਕਾਉਣ ਚਾਹੀਦਾ, ਕੱਪੜੇ ਅਜਿਹੇ ਪਹਿਨੋ ਜਿਨਾਂ੍ਹ ਦੇ ਨਾਲ ਸਰੀਰ ਪੂਰਾ ਢੱਕਿਆ ਹੋਇਆ ਰਹੇ ਸੌਂਣ ਸਮੇਂ ਮੱਛਰਦਾਨੀ ਦੀ ਵਰਤੋਂ ਕਰੋ, ਛੱਤਾਂ ਤੇ ਰੱਖੀਆਂ ਹੋਈਆਂ ਪਾਣੀ ਦੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ ਟੁੱਟੇ ਭੱਜੇ ਬਰਤਨਾਂ ਡਰੱਮਾ ਟਾਇਰਾ ਨੂੰ ਖੁੱਲੇ ‘ਚ ਨਾ ਰੱਖੋ।