ਸਿੱਖ ਨੌਜਵਾਨ ਨੇ ਰੇਲਵੇ ਸਟੇਸ਼ਨ ‘ਤੇ ਕੀਤਾ ਆਤਮਦਾਹ, ਲੋਕ ਬਣਾਉਂਦੇ ਰਹੇ ਵੀਡੀਓ

ਨਵੀਂ ਦਿੱਲੀ: ਨਿੱਤ ਦਿਨ ਮਰਦੀ ਜਾਂਦੀ ਇਨਸਾਨੀਅਤ ਦਾ ਇੱਕ ਉਦਾਹਰਨ ਸਾਹਮਣੇ ਆਇਆ ਹੈ। ਘਟਨਾ ਬੀਤੇ ਸ਼ਨੀਵਾਰ ਦੀ ਹੈ ਜਦੋਂ ਦਿੱਲੀ ਦੇ ਸ਼ਕੂਰ ਬਸਤੀ ਰੇਲਵੇ ਸਟੇਸ਼ਨ ‘ਤੇ ਸਿੱਖ ਨੌਜਵਾਨ ਨੇ ਆਪਣੇ ਆਪ ਨੂੰ ਅੱਗ ਲਾ ਲਈ। ਸਟੇਸ਼ਨ ‘ਤੇ ਰੇਲਵੇ ਪੁਲਿਸ ਦੇ ਮੁਲਾਜ਼ਮਾਂ ਸਮੇਤ ਹੋਰ ਵੀ ਅਨੇਕਾਂ ਲੋਕ ਹਾਜ਼ਰ ਸਨ ਪਰ ਕਿਸੇ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਨਹੀਂ ਕੀਤੀ ਬਲਕਿ ਇਸ ਦੁਰਘਟਨਾ ਨੂੰ ਆਪਣੇ ਮੋਬਾਈਲਾਂ ਵਿੱਚ ਕੈਦ ਕਰਨ ਵਿੱਚ ਰੁੱਝ ਗਏ।ਬੀਤੇ ਸ਼ਨੀਵਾਰ ਨੂੰ ਸ਼ਾਮ ਤਕਰੀਬਨ 6 ਵਜੇ ਇੱਕ ਅਣਪਛਾਤਾ ਪਗੜੀਧਾਰੀ ਸਿੱਖ ਨੌਜਵਾਨ ਖ਼ੁਦ ਨੂੰ ਅੱਗ ਲਾਉਣ ਤੋਂ ਬਾਅਦ ਰੇਲਵੇ ਲਾਈਨ ਕੋਲ਼ ਪਿਆ 10 ਮਿੰਟ ਤਕ ਤੜਫਦਾ ਰਿਹਾ ਤੇ ਚੀਕਦਾ ਰਿਹਾ, ਪਰ ਕਿਸੇ ਨੇ ਉਸ ਨੂੰ ਰਾਹਤ ਦੇਣ ਲਈ ਕੁਝ ਨਾ ਕੀਤਾ। ਇਹ ਘਟਨਾ ਸ਼ਕੂਰ ਬਸਤੀ ਰੇਲਵੇ ਸਟੇਸ਼ਨ ਕੋਲ ਵਾਪਰੀ। ਇਸ ਤੋਂ ਬਾਅਦ ਦਿੱਲੀ ਪੁਲਿਸ ਤੇ ਰੇਲਵੇ ਪੁਲਿਸ ਵਿਚਕਾਰ ਵਿਵਾਦ ਛਿੜ ਗਿਆ ਕਿ ਕਿਸ ਦੇ ਅਧਿਕਾਰ ਖੇਤਰ ਹੇਠ ਇਹ ਮਾਮਲਾ ਆਉਂਦਾ ਹੈ।ਉੱਤਰ-ਪੱਛਮੀ ਦਿੱਲੀ ਦੇ ਉਪ ਪੁਲਿਸ ਕਮਿਸ਼ਨਰ ਅਸਲਮ ਖ਼ਾਨ ਦਾ ਕਹਿਣਾ ਹੈ ਕਿ ਘਟਨਾ ਰੇਲਵੇ ਪਟੜੀਆਂ ‘ਤੇ ਵਾਪਰੀ ਹੈ ਤਾਂ ਇਸ ਕਰਕੇ ਮਾਮਲਾ ਜੀ.ਆਰ.ਪੀ. ਦਾ ਬਣਦਾ ਹੈ। ਉਨ੍ਹਾਂ ਦੇ ਉਲਟ ਡੀ.ਸੀ.ਪੀ. ਰੇਲਵੇ ਪਰਵੇਜ਼ ਅਹਿਮਦ ਦਾ ਕਹਿਣਾ ਹੈ ਕਿ ਮ੍ਰਿਤਕ ਵਿਅਕਤੀ ਨੂੰ ਰੇਲਵੇ ਲਾਈਨਾਂ ਤੋਂ ਬਰਾਮਦ ਨਹੀਂ ਕੀਤਾ ਗਿਆ ਤਾਂ ਕਰਕੇ ਇਹ ਮਾਮਲਾ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਨਹੀਂ ਆਉਂਦਾ।ਹਾਲਾਂਕਿ, ਸੜ ਚੁੱਕੇ ਨੌਜਵਾਨ ਨੂੰ ਜੀ.ਆਰ.ਪੀ. ਨੇ ਹੀ ਮੁਰਦਾਘਰ ਪਹੁੰਚਾਇਆ। ਇੱਕ ਅਧਿਕਾਰੀ ਨੇ ਦੱਸਿਆ ਕਿ ਹਾਲੇ ਤਕ ਲਾਸ਼ ਦੀ ਸ਼ਨਾਖ਼ਤ ਨਹੀਂ ਕੀਤੀ ਗਈ ਹੈ ਤੇ ਨਾ ਹੀ ਨੌਜਵਾਨ ਦਾ ਕੋਈ ਵਾਰਿਸ ਸਾਹਮਣੇ ਆਇਆ ਹੈ।

 

Share:

Facebook
Twitter
Pinterest
LinkedIn
matrimonail-ads
On Key

Related Posts

ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ

ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.