Ad-Time-For-Vacation.png

ਸਿੱਖ ਪ੍ਰਚਾਰਕ ਭਾਈ ਜਗਰਾਜ ਸਿੰਘ ਨੂੰ ਬਰਤਾਨੀਆ ਦੀ ਪ੍ਰਧਾਨ ਮੰਤਰੀ ਵੱਲੋਂ ‘ਪੁਆਇੰਟਸ ਆਫ ਲਾਈਟ’ ਐਵਾਰਡ

ਲੰਡਨ, (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ. ਕੇ. ‘ਚ ਸਿੱਖ ਨੌਜਵਾਨ ਪ੍ਰਚਾਰਕ ਭਾਈ ਜਗਰਾਜ ਸਿੰਘ ਨੂੰ ਬਰਤਾਨੀਆ ਦੀ ਪ੍ਰਧਾਨ ਮੰਤਰੀ ਵੱਲੋਂ ‘ਪੁਆਇੰਟਸ ਆਫ ਲਾਈਟ’ ਪੁਰਸਕਾਰ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਗਿਆ ਹੈ।ਇਹ ਐਵਾਰਡ ਭਾਈ ਜਗਰਾਜ ਸਿੰਘ ਦੀਆਂ ਸਿੱਖ ਭਾਈਚਾਰੇ ਪ੍ਰਤੀ ਕੀਤੀਆਂ ਸੇਵਾਵਾਂ ਬਦਲੇ ਦਿੱਤਾ ਗਿਆ ਹੈ । ਜਗਰਾਜ ਸਿੰਘ ਵੱਲੋਂ ਯੂ. ਕੇ. ਦੇ ਸਕੂਲਾਂ, ਯੂਨੀਵਰਸਿਟੀਆਂ ਵਿੱਚ ਸਿੱਖ ਧਰਮ ਤੋਂ ਜਾਣੂ ਕਰਵਾਉਣ ਲਈ ਬੇਸ਼ਕ ਸਿੱਖੀ ਨਾਮ ਦੀ ਸੰਸਥਾ ਦਾ ਗਠਨ ਕੀਤਾ, ਜਿਸ ਤਹਿਤ ਉਹ ਵੱਖ-ਵੱਖ ਸ਼ਹਿਰਾਂ ਦੇ ਗੁਰੂ ਘਰਾਂ ਵਿੱਚ ਪੰਜਾਬੀ ਅਤੇ ਅੰਗਰੇਜ਼ੀ ਵਿੱਚ ਭਾਸ਼ਾ ਵਿੱਚ ਕਥਾ ਵਿਚਾਰਾਂ ਕਰਦੇ ਹਨ। ਉਹ ਅਕਸਰ ਹੀ ਗ਼ੈਰ-ਸਿੱਖ ਲੋਕਾਂ ਨੂੰ ਸਿੱਖੀ ਸਿਧਾਂਤਾਂ ਤੋਂ ਜਾਣੂੰ ਕਰਵਾਉਂਦੇ ਅਤੇ ‘ਮਾਨਸ ਕੀ ਜਾਤ ਸਭੈ ਏਕੇ ਪਹਿਚਾਣਬੋ’ ਦੇ ਗੁਰੂ ਉਪਦੇਸ਼ ਨੂੰ ਵੰਡਦੇ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਿੱਖ ਕਾਸਲ ਯੂ. ਕੇ. ਦੇ ਜਗਤਾਰ ਸਿੰਘ ਗਿੱਲ ਨੇ ਕਿਹਾ ਕਿ ਭਾਈ ਜਗਰਾਜ ਸਿੰਘ ਇਸ ਸਨਮਾਨ ਦੇ ਹੱਕਦਾਰ ਹਨ। ਸੰਗਤਾਂ ਵੱਲੋਂ ਹਮੇਸ਼ਾਂ ਉਨ੍ਹਾਂ ਦਾ ਸਨਮਾਨ ਮਿਲਦਾ ਰਿਹਾ ਹੈ, ਇਸੇ ਕਰਕੇ ਉਨ੍ਹਾਂ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੰਤਰਰਾਸ਼ਟਰੀ ਇੰਨਫਰਮੇਸ਼ਨ ਕੇਂਦਰ ਸਥਾਪਿਤ ਕਰਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਇੱਕ ਸਥਾਨਿਕ ਸਿੱਖ ਟੈਲੀਵਿਜ਼ਨ ‘ਤੇ ਕੁਝ ਘੰਟਿਆਂ ਵਿੱਚ ਹੀ ਇੱਕ ਲੱਖ ਪਾਡ ਇਕੱਤਰ ਕੀਤਾ ਗਿਆ। ਜ਼ਿਕਰਯੋਗ ਹੈ ਕਿ ਭਾਈ ਜਗਰਾਜ ਸਿੰਘ ਕੁਝ ਮਹੀਨਿਆਂ ਤੋਂ ਕੈਂਸਰ ਦੀ ਨਾਮੁਰਾਦ ਬਿਮਾਰੀ ਨਾਲ ਜੂਝ ਰਹੇ ਹਨ।

Share:

Facebook
Twitter
Pinterest
LinkedIn
matrimonail-ads
On Key

Related Posts

ਟਰੰਪ ਦਾ ਵੱਡਾ ਐਕਸ਼ਨ, ਅਮਰੀਕਾ ਨੂੰ ਵਿਸ਼ਵ ਸਿਹਤ ਸੰਗਠਨ ਤੋਂ ਬਾਹਰ ਕੱਢਣ ਦੇ ਕਾਰਜਕਾਰੀ ਆਦੇਸ਼ ਤੇ ਕੀਤੇ ਦਸਤਖ਼ਤ

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਸਹੁੰ ਚੁੱਕਣ ਤੋਂ ਕੁਝ ਘੰਟਿਆਂ ਬਾਅਦ ਹੀ ਵਿਸ਼ਵ ਸਿਹਤ ਸੰਗਠਨ ਤੋਂ ਅਮਰੀਕਾ ਨੂੰ ਵਾਪਸ ਲੈਣ ਦੇ ਹੁਕਮ ਤੇ ਦਸਤਖ਼ਤ

ਸਿਟੀ ਆਫ ਸਰੀ ਵਲੋਂ ਗੈਰ-ਕਾਨੂੰਨੀ ਉਸਾਰੀ ਵਿਰੁੱਧ ਲਗਾਤਾਰ ਕਾਰਵਾਈ ਜ਼ਾਰੀ

ਸਰੀ, ਬੀ.ਸੀ. – ਕੌਂਸਲ ਨੇ ਸਟਾਫ ਨੂੰ 9397 – 132 ਸਟਰੀਟ ਦੀ ਪ੍ਰੋਪਰਟੀ ਦੇ ਸਿਰਲੇਖ ‘ਤੇ ਨੋਟਿਸ ਦਾਇਰ ਕਰਨ ਦਾ ਨਿਰਦੇਸ਼ ਦਿੱਤਾ ਹੈ, ਜਿੱਥੇ ਘਰ ਮਾਲਕਾਂ ਨੇ ਬਿਨਾਂ ਪਰਮਿਟ ਅਤੇ ਸਿਟੀ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.