Ad-Time-For-Vacation.png

ਸਿੱਖ ਲੀਡਰਾਂ ਦੀ ਗ੍ਰਿਫਤਾਰੀ ਜਮਹੂਰੀਅਤ ਦਾ ਘਾਣ ਕਰਾਰ

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸਰਬੱਤ ਖਾਲਸਾ ਦੇ ਕਨਵੀਨਰ ਭਾਈ ਮੋਹਕਮ ਸਿੰਘ ਸਮੇਤ ਸਰਬੱਤ ਖਾਲਸਾ ਵੱਲੋਂ ਥਾਪੇ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੂੰ ਗ੍ਰਿਫਤਾਰ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਹੈ ਕਿ ਪੰਜਾਬ ਵਿੱਚ ਅਕਾਲੀ ਦਲ ਬਾਦਲ ਨੇ ਲੋਕਤੰਤਰ ਦਾ ਕਤਲ ਤੇ ਧਾਰਮਿਕ ਆਜ਼ਾਦੀ ਨੂੰ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਬਾਦਲ ਦਲ ਤਾਂ ਅਕਾਲੀ ਦਲ ਦੇ ਮੁੱਢਲੇ ਅਸੂਲਾਂ ਨੂੰ ਪਹਿਲਾਂ ਹੀ ਤਲਾਂਜਲੀ ਦੇ ਚੁੱਕਾ ਹੈ ਤੇ ਅਕਾਲੀ ਦਲ ਨੂੰ ਪੰਜਾਬੀ ਪਾਰਟੀ ਬਣਾ ਕੇ ਅਕਾਲੀ ਸ਼ਬਦ ਨਾਲ ਬੇਇਨਸਾਫੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ ਤੇ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਬਾਦਲ ਦਾ ਪੂਰੀ ਤਰ੍ਹਾਂ ਭੋਗ ਪੈ ਜਾਵੇਗਾ। ਇਸੇ ਬੁਖਲਾਹਟ ਵਿੱਚ ਆ ਕੇ ਬਾਦਲ ਪਿਓ-ਪੁੱਤ ਸਿੱਖਾਂ ਨੂੰ ਹੀ ਬੰਦੀ ਬਣਾ ਰਹੇ ਹਨ।

ਸਰਬੱਤ ਖਾਲਸਾ ਦੇ ਕਨਵੀਨਰ ਤੇ ਯੂਨਾਈਟਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਸਮੇਤ ਸਰਬੱਤ ਖਾਲਸਾ ਦੌਰਾਨ ਥਾਪੇ ਗਏ ਸ੍ਰੀ ਅਕਾਲ ਤਖਤ ਸਾਹਬਿ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਭਾਈ ਜਰਨੈਲ ਸਿੰਘ ਸਖੀਰਾ, ਭਾਈ ਪਰਮਜੀਤ ਸਿੰਘ ਜਜੇਆਣੀ ਤੇ ਭਾਈ ਮਨਪ੍ਰੀਤ ਸਿੰਘ ਨੂੰ ਪਟਿਆਲਾ ਪੁਲੀਸ ਨੇ ਅੱਜ ਤੜਕੇ ਗ੍ਰਫਿਤਾਰ ਕਰ ਲਿਆ।

ਉਨ੍ਹਾਂ ਕਿਹਾ ਕਿ ਮੋਹਕਮ ਸਿੰਘ ਨੂੰ ਹਾਈਕੋਰਟ ਤੋਂ ਪੱਕੀ ਜ਼ਮਾਨਤ ਮਿਲੀ ਹੋਈ ਹੈ। ਉਨ੍ਹਾਂ ਨੂੰ ਗ੍ਰਿਫਤਾਰ ਕਰਨ ਤੋ ਪਹਿਲਾਂ ਇੱਕ ਹਫਤੇ ਦਾ ਨੋਟਿਸ ਦਿੱਤਾ ਜਾਵੇ ਪਰ ਪੁਲੀਸ ਨੇ ਅਦਾਲਤ ਦੇ ਹੁਕਮਾਂ ਨੂੰ ਟਿੱਚ ਜਾਣਦਿਆਂ ਤੇ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਗ੍ਰਿਫਤਾਰ ਕੀਤਾ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ

ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ

ਪੰਜਾਬੀ ਲਿਖਾਰੀ ਸਭਾ ਸਿਆਟਲ (ਰਜਿਸਟਰਡ) ਦੀ ਪੁਸਤਕ “ਕਲਮੀ ਰਮਜ਼ਾਂ-4” ਲੋਕ ਅਰਪਣ

ਸਰੀ (ਕੈਨੇਡਾ):-ਬੀਤੇ ਐਤਵਾਰ, ਪੰਜਾਬ ਭਵਨ ਸਰੀ (ਕੈਨੇਡਾ) ਵਿਖੇ ਸਾਹਿਤ ਸਭਾ ਸਰੀ ਦੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਾਹਿਤ ਪ੍ਰੇਮੀਆਂ ਦੇ ਭਰਵੇਂ ਇਕੱਠ ਵਿੱਚ, ਪੰਜਾਬੀ ਲਿਖਾਰੀ ਸਭਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.