ਪੱਤਰ ਪੇ੍ਰਰਕ, ਪਟਿਆਲਾ : ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਨਿਊਯਾਰਕ ਦੇ ਪ੍ਰਧਾਨ ਦਲੇਰ ਸਿੰਘ ਆਪਣੇ ਸਾਥੀਆਂ ਸਮੇਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਨੇ ਉਨ੍ਹਾਂ ਨੂੰ ਜੀ ਆਇਆਂ ਆਖਿਆ। ਜ਼ਿਕਰਯੋਗ ਹੈ ਕਿ ਹਰ ਸਾਲ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾਂਦੇ ਸਾਲਾਨਾ ਸਮਾਗਮ ਵਿਚ ਸ਼ਿਰਕਤ ਕਰਨ ਪੁੱਜੇ ਭਾਈ ਦਲੇਰ ਸਿੰਘ ਨੇ ਦੱਸਿਆ ਕਿ ਉਹ ਸ਼ੋ੍ਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਬਾਬਾ ਮੱਖਣ ਸ਼ਾਹ ਲੁਬਾਣਾ ਦੀ ਯਾਦ ਵਿਚ ਕਰਵਾਏ ਜਾਂਦੇ ਸਮਾਗਮ ਨੂੰ ਨਿਰੰਤਰ ਜਾਰੀ ਰੱਖਿਆ। ਉਨ੍ਹਾਂ ਦੱਸਿਆ ਕਿ ਸਾਬਕਾ ਪ੍ਰਧਾਨ ਪੋ੍. ਕਿਰਪਾਲ ਸਿੰਘ ਬਡੂੰਗਰ ਦੇ ਕਾਰਜਕਾਲ ਸਮੇਂ ਗੁਰਦੁਆਰਾ ਮੰਜੀ ਸਾਹਿਬ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਨਾਲ ਸਬੰਧਤ ਸਮਾਗਮ ਦੀ ਸ਼ੁਰੂਆਤ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮ ‘ਚ ਸ਼ਿਰਕਤ ਕਰਨ ਲਈ ਵਿਦੇਸ਼ ਭਰ ਤੋਂ ਲੁਬਾਣਾ ਬਰਾਦਰੀ ਨਾਲ ਸਬੰਧਤ ਸਿੱਖ ਇਥੇ ਪਹੁੰਚਦੇ ਹਨ ਅਤੇ ਗੁਰਧਾਮਾਂ ਦੇ ਵੀ ਦਰਸ਼ਨ ਕਰਦੇ ਹਨ, ਜਿਸ ਤਹਿਤ ਅੱਜ ਉਹ ਗੁਰੂ ਤੇਗ ਬਹਾਦਰ ਪਾਤਸ਼ਾਹ ਦੇ ਪਾਵਨ ਅਸਥਾਨ ‘ਤੇ ਦਰਸ਼ਨਾਂ ਲਈ ਪੁੱਜੇ ਸਨ। ਅੱਜ ਗੁਰਦੁਆਰਾ ਪ੍ਰਬੰਧਕਾਂ ਪਾਸੋਂ ਇਸ ਪਾਵਨ ਅਸਥਾਨ ਦੀ ਇਤਿਹਾਸਕ ਜਾਣਕਾਰੀ ਸਾਂਝੀ ਕੀਤੀ ਗਈ। ਪ੍ਰਧਾਨ ਦਲੇਰ ਸਿੰਘ ਨੇ ਕਿਹਾ ਕਿ ਸ਼ੋ੍ਮਣੀ ਕਮੇਟੀ ਵੱਲੋਂ ਕੀਤੇ ਜਾਂਦੇ ਧਰਮ ਦੇ ਪ੍ਰਚਾਰ ਪਸਾਰ ਵਿਚ ਉਹ ਹਮੇਸ਼ਾ ਯੋਗਦਾਨ ਪਾਉਂਦੇ ਰਹਿਣਗੇ। ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਨੇ ਭਾਈ ਦਲੇਰ ਸਿੰਘ ਅਤੇ ਸਾਥੀਆਂ ਨੂੰ ਸਿਰੋਪਾਓ ਤੇ ਸਨਮਾਨਤ ਚਿੰਨ ਦੇ ਕੇ ਸਨਮਾਨਤ ਵੀ ਕੀਤਾ। ਇਸ ਮੌਕੇ ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਮੈਨੇਜਰ ਕਰਨੈਲ ਸਿੰਘ ਵਿਰਕ, ਰਘਬੀਰ ਸਿੰਘ ਬੱਬੀ ਸਾਬਕਾ ਪ੍ਰਧਾਨ, ਬਲਵਿੰਦਰ ਸਿੰਘ ਜਨਸੂਹਾ, ਦਿਲਸ਼ੇਰ ਸਿੰਘ, ਜੈਮਲ ਸਿੰਘ ਸੰਧੂ ਤੇ ਕੁਲਵੰਤ ਸਿੰਘ ਪੇ੍ਮੀ ਆਦਿ ਸ਼ਾਮਲ ਸਨ।
ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ
ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।



