ਸੁਮੇਧ ਸੈਣੀ ਸੁਪਰੀਮ ਕੋਰਟ ਪੁੱਜਿਆ

ਐੱਸਏਐੱਸ ਨਗਰ (ਮੁਹਾਲੀ), 10 ਸਤੰਬਰ     

ਪੰਜਾਬ ਦੇ ਸਾਬਕਾ ਆਈਏਐੱਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੂਬੇ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੇ ਅਗਾਊਂ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਬੂਹਾ ਖੜਕਾਇਆ ਹੈ। ਸੈਣੀ ਨੇ ਆਪਣੇ ਵਕੀਲਾਂ ਰਾਹੀਂ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਹਾਈ ਕੋਰਟ ਦੇ ਜੱਜ ਜਸਟਿਸ ਫਤਿਹਦੀਪ ਸਿੰਘ ਦੀ ਅਗਵਾਈ ਵਾਲੇ ਸਿੰਗਲ ਬੈਂਚ ਨੇ ਸਾਬਕਾ ਡੀਜੀਪੀ ਨੂੰ ਵੱਡਾ ਝਟਕਾ ਦਿੰਦਿਆਂ ਉਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਮੁੱਢੋਂ ਰੱਦ ਕਰ ਦਿੱਤਾ ਸੀ। ਇਸ ਤੋਂ ਪਹਿਲਾਂ ਜ਼ਿਲ੍ਹਾ ਮੁਹਾਲੀ ਅਦਾਲਤ ਸੈਣੀ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਕੋਰਾ ਜਵਾਬ ਦੇ ਦਿੱਤਾ ਸੀ। ਪਤਾ ਲੱਗਾ ਹੈ ਕਿ ਮੁਹਾਲੀ ਪੁਲੀਸ ਨੇ ਸੈਣੀ ਦੀ ਗ੍ਰਿਫ਼ਤਾਰੀ ਲਈ ਸੱਤ ਟੀਮਾਂ ਬਣਾਈਆਂ ਹਨ ਤੇ ਉੱਚ ਅਧਿਕਾਰੀ ਨੇ ਦੱਸਿਆ ਕਿ ਸੈਣੀ ਦੀ ਗ੍ਰਿਫ਼ਤਾਰੀ ਲਈ ਯਤਨ ਜਾਰੀ ਹਨ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਫਿਊਜ਼ਨ ਫ਼ੈਸਟੀਵਲ 18-19 ਜੁਲਾਈ ਨੂੰ ਫੁੱਟਬਾਲ ਥੀਮ ਨਾਲ ਵਾਪਸ ਆ ਰਿਹਾ

50 ਤੋਂ ਵੱਧ ਪਵੇਲੀਅਨ, ਗਾਇਕ ਕੁਲਵਿੰਦਰ ਬਿੱਲਾ ਸਮੇਤ ਕਈ ਚੋਟੀ ਦੇ ਕਲਾਕਾਰ ਇਸ ਮੁਫ਼ਤ ਮੇਲੇ ਨੂੰ ਚਾਰ ਚੰਦ ਲਾਉਣਗੇ ਸਰੀ, ਬੀ.ਸੀ. – ਸਰੀ ਫਿਊਜ਼ਨ ਫ਼ੈਸਟੀਵਲ 18 ਅਤੇ 19 ਜੁਲਾਈ ਨੂੰ ਹਾਲੈਂਡ ਪਾਰਕ ਵਿੱਚ

ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ

ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ

ਕੌਂਸਲ ਵੱਲੋਂ ਬੀ.ਆਰ.ਟੀ. ਪ੍ਰੋਜੈਕਟ ਦੀ ਤਿਆਰੀ ਲਈ ਕਿੰਗਜੌਰਜ ਬੁਲੇਵਾਰਡ ਨੂੰ ਚੌੜਾ ਕਰਨ ਦੇ ਠੇਕੇ ਨੂੰ ਦਿੱਤੀ ਮਨਜ਼ੂਰੀ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਭਵਿੱਖ ਦੇ ਬੱਸ ਰੈਪਿਡ ਟਰਾਂਜ਼ਿਟ (BRT) ਪ੍ਰੋਜੈਕਟ ਨੂੰ ਸਮਰਥਨ ਦੇਣ ਲਈ ਕਿੰਗਜੌਰਜ ਬੁਲੇਵਾਰਡ ‘ਤੇ ਸੜਕ ਚੌੜੀ ਕਰਨ ਦੇ ਕੰਮ ਲਈ 1.26 ਮਿਲੀਅਨ ਡਾਲਰ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.