ਸੁਖਦੇਵ ਸਿੰਘ, ਬਟਾਲਾ

ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਤੋਂ ਆ ਰਹੇ ਨਗਰ ਕੀਰਤਨ ਦਾ 21 ਸਤੰਬਰ ਨੂੰ ਅੱਚਲ ਸਾਹਿਬ ਵਿਖੇ ਸੰਗਤ ਦੇ ਸਹਿਯੋਗ ਨਾਲ ਭਰਵਾ ਸਵਾਗਤ ਕੀਤਾ ਜਾਵੇਗਾ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਅੰਤਿੰ੍ਗ ਕਮੇਟੀ ਮੈਂਬਰ ਜਥੇਦਾਰ ਗੁਰਨਾਮ ਸਿੰਘ ਜੱਸਲ ਨੇ ਗੁਰਦੁਆਰਾ ਅਚੱਲ ਸਾਹਿਬ ਵਿਖੇ ਮੀਟਿੰਗ ਉਪਰੰਤ ਕੀਤਾ ਹੈ। ਉਹਨਾਂ ਕਿਹਾ ਕਿ ਸਾਲਾਨਾ ਜੋੜ੍ਹ ਮੇਲਾ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਾਨਕ ਨਾਮ ਲੇਵਾ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਕੰਧ ਸਾਹਿਬ, ਗੁਰਦੁਆਰਾ ਸ੍ਰੀ ਸਤਿਕਰਤਾਰੀਆਂ ਡੇਹਰਾ ਸਾਹਿਬ ਵਿਖੇ 22 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ ਤੇ ਵਿਆਹ ਪੁਰਬ ਨੂੰ ਲੈ ਕੇ ਸੰਗਤ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।ਉਹਨਾਂ ਕਿਹਾ ਕਿ ਵਿਆਹ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸਾਹਿਬ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ 21 ਸਤੰਬਰ ਨੂੰ ਆ ਰਹੇ ਮਹਾਨ ਨਗਰ ਕੀਰਤਨ ਦੇ ਸਵਾਗਤ ਦੀਆਂ ਤਿਆਰੀਆਂ ਨੂੰ ਲੈਕੇ ਵਿਚਾਰ ਵਟਾਂਦਰਾ ਕਰਨ ਉਪਰੰਤ ਕੀਤਾ। ਜੱਥੇਦਾਰ ਜੱਸਲ ਨੇ ਪੁਲਿਸ ਪ੍ਰਸ਼ਾਸਨ ਤੇ ਸਿਵਲ ਪ੍ਰਸ਼ਾਸਨ ਅਧਿਕਾਰੀਆਂ ਨੂੰ ਵਿਆਹ ਪੁਰਬ ਨੂੰ ਲੈ ਕੇ ਸੜਕਾਂ, ਸਫ਼ਾਈ, ਲਾਈਟ ਤੇ ਸੁਰਖਿਆ ਦੇ ਯੋਗ ਪ੍ਰਬੰਧ ਕੀਤੇ ਜਾਣ ਦੀ ਅਪੀਲ ਕੀਤੀ ਤਾਂ ਕਿ ਸੰਗਤ ਨੂੰ ਕੋਈ ਮੁਸ਼ਕਲ ਨਾ ਆਵੇ। ਇਸ ਮੌਕੇ ਕੁਲਵਿੰਦਰ ਸਿੰਘ ਸੈਦੋਵਾਲ ਮੈਨੇਜਰ ਗੁਰਦੁਆਰਾ ਸ੍ਰੀ ਅਚੱਲ ਸਾਹਿਬ, ਭਾਈ ਨਾਨਕ ਸਿੰਘ ਗੰ੍ਥੀ, ਭਾਈ ਮੁਖਤਿਆਰ ਸਿੰਘ ਗੰ੍ਥੀ, ਕਵਲਪ੍ਰਰੀਤ ਸਿੰਘ ਦੌਲਤਪੁਰ, ਹਰਵਿੰਦਰ ਸਿੰਘ ਜਫਰਵਾਲ, ਜਤਿੰਦਰਪਾਲ ਸਿੰਘ ਵਿੱਕੀ, ਕਿਰਪਾਲ ਸਿੰਘ, ਗੁਰਪ੍ਰਰੀਤ ਸਿੰਘ ਬਲੱਗਣ, ਗੁਲਬਾਗ ਸਿੰਘ, ਭਗਵੰਤ ਸਿੰਘ, ਨਰਿੰਦਰ ਸਿੰਘ ਲੰਬੜਦਾਰ, ਹਰਪ੍ਰਰੀਤ ਸਿੰਘ ਢੱਡੇ, ਸੰਤੋਖ ਸਿੰਘ ਭੰਬੋਈ, ਲਵਪ੍ਰਰੀਤ ਸਿੰਘ, ਕਰਨਬੀਰ ਸਿੰਘ ਚਾਹ ਗਿੱਲ ਆਦਿ ਹਾਜ਼ਰ ਸਨ।