ਜਲੰਧਰ (ਵੈੱਬ ਡੈਸਕ) — ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨੂੰ ਜਿੱਥੇ ਉਨ੍ਹਾਂ ਦੇ ਪ੍ਰਸ਼ੰਸਕ ਭੁਲਾ ਨਹੀਂ ਪਾ ਰਹੇ, ਉੱਥੇ ਹੀ ਉਨ੍ਹਾਂ ਦਾ ਕੁੱਤਾ ਵੀ ਸੁਸ਼ਾਂਤ ਦੀ ਜੁਦਾਈ ਬਰਦਾਸ਼ਤ ਨਹੀਂ ਕਰ ਪਾ ਰਿਹਾ। ਸੋਸ਼ਲ ਮੀਡੀਆ ‘ਤੇ ਸੁਸ਼ਾਂਤ ਦੇ ਕੁੱਤੇ ਦੀਆਂ ਤਸਵੀਰਾਂ ਅਤੇ ਵੀਡੀਓ ਕਾਫ਼ੀ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ਨੂੰ ਦੇਖ ਕੇ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਇਹ ਬੇਜ਼ੁਬਾਨ ਸੁਸ਼ਾਂਤ ਨੂੰ ਕਿੰਨ੍ਹਾਂ ਜ਼ਿਆਦਾ ਮਿਸ ਕਰ ਰਿਹਾ ਹੈ। ਸੁਸ਼ਾਂਤ ਦਾ ਕੁੱਤਾ ਉਨ੍ਹਾਂ ਨੂੰ ਘਰ ਦੇ ਹਰ ਉਸ ਕਮਰੇ ‘ਚ ਲੱਭਦਾ ਹੈ, ਜਿੱਥੇ ਉਹ ਇਸ ਕੁੱਤੇ ਨਾਲ ਸਮਾਂ ਬਿਤਾਉਂਦੇ ਸਨ। ਤੁਸੀਂ ਤਸਵੀਰਾਂ ‘ਚ ਵੇਖ ਸਕਦੇ ਹੋ ਕਿ ਕਿਸ ਤਰ੍ਹਾਂ ਸੁਸ਼ਾਂਤ ਸਿੰਘ ਰਾਜਪੂਤ ਦਾ ਇਹ ਬੇਜ਼ੁਬਾਨ ਦੋਸਤ ਬੇਸੁੱਧ ਹੋ ਕੇ ਪਿਆ ਹੈ।
ਦੱਸ ਦਈਏ ਕਿ ਬੀਤੇ ਐਤਵਾਰ ਸੁਸ਼ਾਂਤ ਸਿੰਘ ਰਾਜਪੂਤ ਨੇ ਆਪਣੇ ਘਰ ‘ਚ ਹੀ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਸੀ। ਪੁਲਸ ਦੀ ਮੁੱਢਲੀ ਜਾਂਚ ‘ਚ ਇਹ ਸਾਫ਼ ਹੋਇਆ ਹੈ ਕਿ ਸੁਸ਼ਾਂਤ ਡਿਪ੍ਰੈਸ਼ਨ ਦੇ ਸ਼ਿਕਾਰ ਸਨ, ਜਿਸ ਕਰਕੇ ਉਨ੍ਹਾਂ ਨੂੰ ਮੌਤ ਨੂੰ ਗਲ਼ੇ ਲਾਇਆ। ਫ਼ਿਲਹਾਲ ਪੁਲਸ ਇਸ ਮਾਮਲੇ ਦੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ।
ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ)ਦੀ ਮਾਸਿਕ ਮੀਟਿੰਗ ਦੌਰਾਨ ਡਾ: ਦਵਿੰਦਰ ਪਾਲ ਕੌਰ ਦੀ ਪੁਸਤਕ ‘ਸ਼ਾਇਰੀ ਇੱਕ ਇਬਾਦਤ’ ਰਲੀਜ਼
ਸਰੀ (ਜਸਵੀਰ ਸਿੰਘ ਭਲੂਰੀਆ) ਹਰ ਮਹੀਨੇ ਦੀ ਤਰਾਂ ਕੇਂਦਰੀ ਪੰਜਾਬੀ ਲੇਖਕ ਸਭਾ(ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਸੀਨੀਅਰ ਸਿਟੀਜਨ ਸੈਂਟਰ ਸਰੀ/ਡੈਲਟਾ ਦੇ,ਲੇਖਕਾਂ/ਸਰੋਤਿਆਂ ਨਾਲ ਖਚਾਖਚ ਭਰੇ ਉੱਪਰਲੇ

