ਗੌਰਵ ਕੁਮਾਰ ਸਲੂਜਾ, ਲੁਧਿਆਣਾ : ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਵਿਚ ਸੈਰ ਕਰਨ ਗਏ ਵਿਅਕਤੀ ਤੋ ਮੋਬਾਈਲ ਖੋਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਹਰਜੀਤ ਸਿੰਘ ਨੇ ਦੱਸਿਆ ਕਿ ਮੁੱਦਈ ਗਿਆਨ ਸਿੰਘ ਨੇ ਬਿਆਨ ਕੀਤਾ ਕਿ ਉਹ ਬੀਤੇ ਦਿਨੀਂ ਘਰੋਂ ਸੈਰ ਕਰਨ ਲਈ ਜਾ ਰਿਹਾ ਸੀ, ਜਦੋਂ ਉਹ ਪੈਦਲ ਹਿਪੋ ਸਟੋਰ ਕੋਲ ਪੁੱਜਾ ਤਾਂ ਪਿੱਿਛਓਂ ਐਕਟਿਵਾ ਸਵਾਰ ਦੋ ਨੌਜਵਾਨ ਆਏ ਤੇ ਮੋਬਾਇਲ ਫੋਨ ਖੋਹ ਕੇ ਮੌਕੇ ਤੋ ਫ਼ਰਾਰ ਹੋ ਗਏ। ਪੁਲਿਸ ਵੱਲੋਂ ਮੁੱਦਈ ਦੇ ਬਿਆਨਾਂ ‘ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸਿਟੀ ਆਫ਼ ਸਰੀ ਵੱਲੋਂ ਜਾਇਦਾਦ ਖ਼ਰੀਦ ਨਾਲ ਸੰਬੰਧਿਤ ਗ਼ਲਤ ਦਾਅਵਿਆਂ ਬਾਰੇ ਸਪੱਸ਼ਟੀਕਰਨ
ਸਰੀ, ਬੀ.ਸੀ. – ਹਾਲ ਹੀ ਵਿੱਚ ਕੁਝ ਸਥਾਨਕ ਮੀਡੀਆ ਵਿੱਚ ਸਿਟੀ ਆਫ਼ ਸਰੀ ਦੀ ਜਾਇਦਾਦ ਖ਼ਰੀਦਣ ਦੀ ਪ੍ਰਕਿਰਿਆ ਬਾਰੇ ਕੁੱਝ ਗ਼ਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਬਾਰੇ


