ਸੁਲਤਾਨਪੁਰ ਲੋਧੀ,(ਸੋਢੀ) : ਮਨੁੱਖਤਾ ਦੇ ਰਹਿਬਰ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਚੱਲਿਆ ਕੌਮਾਂਤਰੀ ਨਗਰ ਕੀਰਤਨ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਪਹੁੰਚਿਆ। ਇਸ ਦੌਰਾਨ ਵੱਡੀ ਗਿਣਤੀ ‘ਚ ਸ਼ਰਧਾਲੂਆਂ ਵਲੋਂ ਬੜੀ ਸ਼ਰਧਾ ਭਾਵ ਨਾਲ ਫੁੱਲਾਂ ਦੀ ਵਰਖਾ ਕਰਕੇ ਤੇ ਜੈਕਾਰਿਆਂ ਦੀ ਗੂੰਜ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਵੱਖ-ਵੱਖ ਸਿਆਸੀ ਪਾਰਟੀਆਂ, ਧਾਰਮਿਕ ਸਭਾ ਸੁਸਾਇਟੀਆਂ ਤੇ ਸੰਤਾਂ-ਮਹਾਂਪੁਰਸ਼ਾਂ ਵਲੋਂ ਸਵਾਗਤ ਕਰਨ ਲਈ ਉਚੇਚੇ ਪ੍ਰਬੰਧ ਕੀਤੇ ਗਏ । ਕਈ ਘੰਟਿਆਂ ਤੋਂ ਸਤਿਗੁਰੂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਤੋਂ ਆਏ ਨਗਰ ਕੀਰਤਨ ‘ਚ ਸ਼ਸ਼ੋਬਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੱਥਾ ਟੇਕਿਆ ਤੇ ਸੁੰਦਰ ਰੁਮਾਲਾ ਸਾਹਿਬ ਭੇਂਟ ਕੀਤਾ ਗਿਆ । ਇਸ ਮੌਕੇ ਪੰਜ ਪਿਆਰੇ ਸਾਹਿਬਾਨ ਤੇ ਹੋਰ ਹਸਤੀਆਂ ਨੂੰ ਸਿਰੋਪਾਓ ਬਖਸ਼ਿਸ਼ ਕੀਤੇ ਗਏ । ਸੰਗਤਾਂ ਵਲੋਂ ਪਾਵਨ ਪਵਿੱਤਰ ਸ਼ਸਤਰਾਂ ਦੇ ਦਰਸ਼ਨ ਕੀਤੇ ਗਏ ਤੇ ਇਤਿਹਾਸਕ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਵਾਲ , ਬੀਬੀ ਗੁਰਪ੍ਰੀਤ ਕੌਰ ਰੂਹੀ, ਇੰਜੀਨੀਅਰ ਸਵਰਨ ਸਿੰਘ ਮੈਂਬਰ ਪੀ ਏ ਸੀ , ਮੁੱਖ ਸਕੱਤਰ ਡਾ. ਰੂਪ ਸਿੰਘ, ਮਹਿੰਦਰ ਸਿੰਘ ਆਹਲੀ ਸਕੱਤਰ ਧਰਮ ਪ੍ਰਚਾਰ ਕਮੇਟੀ , ਆਦਿ ਨੇ ਵੀ ਸਵਾਗਤ ਕੀਤਾ ।
ਸਿਟੀ ਆਫ਼ ਸਰੀ ਵੱਲੋਂ ਜਾਇਦਾਦ ਖ਼ਰੀਦ ਨਾਲ ਸੰਬੰਧਿਤ ਗ਼ਲਤ ਦਾਅਵਿਆਂ ਬਾਰੇ ਸਪੱਸ਼ਟੀਕਰਨ
ਸਰੀ, ਬੀ.ਸੀ. – ਹਾਲ ਹੀ ਵਿੱਚ ਕੁਝ ਸਥਾਨਕ ਮੀਡੀਆ ਵਿੱਚ ਸਿਟੀ ਆਫ਼ ਸਰੀ ਦੀ ਜਾਇਦਾਦ ਖ਼ਰੀਦਣ ਦੀ ਪ੍ਰਕਿਰਿਆ ਬਾਰੇ ਕੁੱਝ ਗ਼ਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਬਾਰੇ


