Ad-Time-For-Vacation.png

ਸੜਕ ਹਾਦਸਿਆਂ ਨੇ ਲਈਆਂ ਤਿੰਨ ਜਾਨਾਂ

ਫ਼ਿਰੋਜ਼ਪੁਰ, 6 ਅਪਰੈਲ
ਜ਼ਿਲ੍ਹੇ ਵਿੱਚ ਵੀਰਵਾਰ ਨੂੰ  ਵੱਖ-ਵੱਖ ਥਾਂਵਾਂ ’ਤੇ ਵਾਪਰੇ ਸੜਕ ਹਾਦਸਿਆਂ ਵਿੱਚ ਔਰਤ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਪਿੰਡ ਬੁੱਕਣ ਖਾਂ ਵਾਲਾ ਵਿੱਚ ਘਰ ਦੇ ਬਾਹਰ ਸੜਕ ਪਾਰ ਕਰਨ ਮੌਕੇ ਹਰਪ੍ਰੀਤ ਸਿੰਘ (18) ਨੂੰ ਇਨੋਵਾ ਕਾਰ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਉਸ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਇਨੋਵਾ ਦਾ ਡਰਾਈਵਰ ਫ਼ਰਾਰ ਹੋ ਗਿਆ ਜਿਸ ਦਾ ਅਜੇ ਤੱਕ ਕੋਈ ਸੁਰਾਗ ਨਹੀਂ ਲੱਗਿਆ।
ਦੂਜਾ ਹਾਦਸਾ ਥਾਣਾ ਲੱਖੋ ਕੇ ਬਹਿਰਾਮ ਅਧੀਨ ਪੈਂਦੇ ਪਿੰਡ ਚੱਕ ਕੰਧੇ ਸ਼ਾਹ ਵਿੱਚ ਵਾਪਰਿਆ। ਇੱਥੇ ਦਲੀਪ ਸਿੰਘ ਆਪਣੀ ਪਤਨੀ ਖੁਸ਼ੀਆ ਬੀਬੀ (55) ਨਾਲ ਮੋਟਰਸਾਈਕਲ ’ਤੇ ਜਾ ਰਿਹਾ ਸੀ ਕਿ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਖੁਸ਼ੀਆ ਬੀਬੀ ਦੀ ਮੌਤ ਹੋ ਗਈ ਅਤੇ ਦਲੀਪ ਸਿੰਘ ਜ਼ਖ਼ਮੀ ਹੋ ਗਿਆ। ਪੁਲੀਸ ਨੇ ਕਾਰ ਦਾ ਨੰਬਰ ਨੋਟ ਪਤਾ ਕਰਵਾ ਕੇ ਕੇਸ ਦਰਜ ਕਰ ਲਿਆ ਹੈ। ਤੀਜਾ ਹਾਦਸਾ ਮੱਲਾਂਵਾਲਾ ਦੇ ਛੂਛਕਵਿੰਡ ਪਿੰਡ ਵਿੱਚ ਵਾਪਰਿਆ। ਇੱਥੇ ਕਾਰ ਤੇ ਮੋਟਰਸਾਈਕਲ ਦੀ ਟੱਕਰ ਵਿੱਚ ਇਕਬਾਲ ਸਿੰਘ ਦੀ ਮੌਤ ਹੋ ਗਈ। ਪੁਲੀਸ ਨੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਬਠਿੰਡਾ, (ਹਰਕਿ੍ਸ਼ਨ ਸ਼ਰਮਾ): ਬਰਨਾਲਾ-ਬਾਈਪਾਸ ਰੋਡ ’ਤੇ ਸਕਾਰਪੀਓ ਗੱਡੀ ਦਾ ਸੰਤੁਲਨ ਵਿਗੜ ਜਾਣ ਨਾਲ ਉਹ ਸਿਲੰਡਰਾਂ ਦੇ ਭਰੇ ਟੈਂਪੂ ਅਤੇ ਦੋਧੀ ਦੇ ਮੋਟਰਸਾਈਕਲ ਨਾਲ ਟਕਰਾ ਗਈ ਜਿਸ ਨਾਲ ਵਾਹਨ ਚਾਲਕ ਜ਼ਖਮੀ ਹੋ ਗਏ ਅਤੇ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਘਟਨਾ ਦਾ ਪਤਾ ਚੱਲਦਿਆਂ ਹੀ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਗਏ ਅਤੇ ਪੁਲੀਸ ਵੀ ਘਟਨਾ ਸਥਾਨ ’ਤੇ ਪਹੁੰਚ ਗਈ। ਸੰਸਥਾ ਸਹਾਰਾ ਅਤੇ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਵਰਕਰਾਂ ਨੇ ਮੌਕੇ ’ਤੇ ਪਹੁੰਚ ਕੇ ਜ਼ਖਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਬਠਿੰਡਾ ਵਿੱਚ ਇਲਾਜ ਲਈ ਪਹੁੰਚਾਇਆ। ਸੂਤਰਾਂ ਅਨੁਸਾਰ ਸਕਾਰਪੀਓ ਗੱਡੀ ਦੇ ਡਰਾਈਵਰ ਨੂੰ ਦੌਰਾ ਪੈਣ ਕਾਰਨ ਗੱਡੀ ਦਾ ਸੰਤੁਲਨ ਵਿਗੜ ਗਿਆ ਅਤੇ ਉਸ ਦੀ ਟੱਕਰ ਟੈਂਪੂ ਅਤੇ ਦੋਧੀ ਦੇ ਮੋਟਰਸਾਈਕਲ ਨਾਲ ਹੋ ਗਈ।
ਇਸ ਦੌਰਾਨ ਟੈਂਪੂ ਚਾਲਕ ਵਿਨੋਦ ਕੁਮਾਰ (40) ਵਾਸੀ ਚੰਦਸਰ ਬਸਤੀ, ਦੋਧੀ ਹਰਨੇਕ ਸਿੰਘ (52) ਵਾਸੀ ਗੋਬਿੰਦਪੁਰਾ ਅਤੇ ਸਕਾਰਪੀਓ ਡਰਾਈਵਰ ਕੁਲਦੀਪ ਸਿੰਘ (31) ਪੁੱਤਰ ਬੰਤ ਸਿੰਘ ਵਾਸੀ ਭੁੱਚੋ ਖੁਰਦ ਜ਼ਖ਼ਮੀ ਹੋ ਗਏ। ਥਾਣਾ ਸਿਵਲ ਲਾਈਨ ਦੇ ਐਸ.ਆਈ ਬਲਰਾਜ ਸਿੰਘ ਦਾ ਆਖਣਾ ਸੀ ਕਿ ਇਸ ਮਾਮਲੇ ’ਚ ਬਿਆਨ ਲੈਣ ਬਾਅਦ ਹੀ ਕੋਈ ਕਾਰਵਾਈ ਕੀਤੀ ਜਾਵੇਗੀ ਅਤੇ ਉਹ ਪੜਤਾਲ ਕਰ ਰਹੇ ਹਨ।

Share:

Facebook
Twitter
Pinterest
LinkedIn
matrimonail-ads
On Key

Related Posts

ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ

ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ

ਪੰਜਾਬੀ ਲਿਖਾਰੀ ਸਭਾ ਸਿਆਟਲ (ਰਜਿਸਟਰਡ) ਦੀ ਪੁਸਤਕ “ਕਲਮੀ ਰਮਜ਼ਾਂ-4” ਲੋਕ ਅਰਪਣ

ਸਰੀ (ਕੈਨੇਡਾ):-ਬੀਤੇ ਐਤਵਾਰ, ਪੰਜਾਬ ਭਵਨ ਸਰੀ (ਕੈਨੇਡਾ) ਵਿਖੇ ਸਾਹਿਤ ਸਭਾ ਸਰੀ ਦੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਾਹਿਤ ਪ੍ਰੇਮੀਆਂ ਦੇ ਭਰਵੇਂ ਇਕੱਠ ਵਿੱਚ, ਪੰਜਾਬੀ ਲਿਖਾਰੀ ਸਭਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.