ਪੱਤਰ ਪੇ੍ਰਰਕ, ਪਾਇਲ : ਥਾਣਾ ਪਾਇਲ ‘ਚ ਜਗਦੇਵ ਸਿੰਘ ਵਾਸੀ ਘਲੋਟੀ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ ਫਿਰੋਜ਼ ਮੁਹੰਮਦ ਵਾਸੀ ਮਕਸੂਦੜਾ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤਕਰਤਾ ਅਨੁਸਾਰ ਉਹ ਫੋਰਜਿੰਗ ਫੈਕਟਰੀ ਦਬੁਰਜੀ ‘ਚ ਸਹਾਇਕ ਵਜੋਂ ਕੰਮ ਕਰਦਾ ਹੈ। 17 ਨਵੰਬਰ ਨੂੰ ਜਦੋਂ ਉਹ ਆਪਣੇ ਸਕੂਟਰ ‘ਤੇ ਘੁਡਾਣੀ ਕਲਾਂ ਨੂੰ ਜਾਂਦੀ ਸੜਕ ‘ਤੇ ਪੋਲਟਰੀ ਫਾਰਮ ਨੇੜੇ ਪੁੱਜਾ ਤਾਂ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਨੇ ਉਸ ਨੂੰ ਪਾਰ ਕਰ ਲਿਆ ਤੇ ਮੋਟਰਸਾਈਕਲ ਨੇ ਦੂਜੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਦੋਂ ਉਸ ਨੇ ਦੇਖਿਆ ਤਾਂ ਉਸ ਦਾ ਭਤੀਜਾ ਅਮਨਦੀਪ ਸਿੰਘ ਮੋਟਰਸਾਈਕਲ ਸਮੇਤ ਸੜਕ ‘ਤੇ ਡਿੱਗਿਆ ਪਿਆ ਸੀ, ਜਿਸ ਨੂੰ ਲੁਧਿਆਣਾ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੇ ਭਤੀਜੇ ਦੀ ਮੌਤ ਹੋ ਗਈ।
ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ
ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ


