Ad-Time-For-Vacation.png

ਸੰਯੁਕਤ ਰਾਸ਼ਟਰ ਦੀ ਰਿਪੋਰਟ ‘ਤੇ ਭਾਰਤ ਦੀ ਪ੍ਰਕਿਰਿਆ ਨੂੰ ਪਾਕਿ ਨੇ ਕੀਤਾ ਖਾਰਿਜ਼

ਸੰਯੁਕਤ ਰਾਸ਼ਟਰ ਦੀ ਰਿਪੋਰਟ ਮੁਤਾਬਕ ਅਫਗਾਨਿਸਤਾਨ ਵਿਚ ਸਰਗਰਮ ਵਿਦੇਸ਼ੀ ਅੱਤਵਾਦੀਆਂ ਵਿਚੋਂ 6,500 ਪਾਕਿਸਤਾਨੀ ਨਾਗਰਿਕ ਹਨ। ਰਿਪੋਰਟ ਵਿਚ ਇਹ ਵੀ ਕਿਹਾ ਗਿਆ ਸੀ ਕਿ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਅਤੇ ਲਸ਼ਕਰ-ਏ-ਤੋਇਬਾ ਗੈਰ-ਕਾਨੂੰਨੀ ਰੂਪ ਨਾਲ ਅਫਗਾਨਿਸਤਾਨ ਵਿਚ ਲੜਾਕਿਆਂ ਨੂੰ ਭੇਜ ਰਹੇ ਹਨ। ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ਼੍ਰੀਵਾਸਤਵ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਅੰਤਰਰਾਸ਼ਟਰੀ ਭਾਈਚਾਰਾ ਪਾਕਿਸਤਾਨ ਦੀ ਇਸ ਅਸਲੀਅਤ ਤੋਂ ਜਾਣੂ ਹੈ ਕਿ ਉਹ ਅੱਤਵਾਦ ਦਾ ਕੇਂਦਰ ਹੈ। ਪਾਕਿਸਤਾਨ ਵਿਦੇਸ਼ ਮੰਤਰਾਲੇ ਨੇ ਸੋਮਵਾਰ ਨੂੰ ਇਕ ਬਿਆਨ ਜਾਰੀ ਕਰ ਕਿਹਾ ਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਬਿਆਨ ਨੂੰ ਵੀ ਭਾਰਤ ਨੇ ਤੋੜ-ਮਰੋੜ ਕੇ ਪੇਸ਼ ਕੀਤਾ।

ਮੰਤਰਾਲੇ ਨੇ ਕਿਹਾ ਕਿ ਅਸੀਂ ਇਸ ਸ਼ਰਾਰਤਪੂਰਣ ਯਤਨ ਦੀ ਨਿੰਦਾ ਕਰਦੇ ਹਾਂ। ਮੰਤਰਾਲੇ ਨੇ ਅੱਗੇ ਕਿਹਾ ਕਿ ਭਾਰਤੀ ਵਿਦੇਸ਼ ਮੰਤਰਾਲੇ ਦਾ ਬਿਆਨ ਕਸ਼ਮੀਰ ਤੋਂ ਅੰਤਰਰਾਸ਼ਟਰੀ ਭਾਈਚਾਰੇ ਦਾ ਧਿਆਨ ਭਟਕਾਉਣ ਦੀ ਇਕ ਹੋਰ ਕੋਸ਼ਿਸ਼ ਹੈ। ਪਾਕਿਸਤਾਨ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪਾਕਿਸਤਾਨ ਅੱਤਵਾਦ ਤੋਂ ਪੀੜਤ ਹੈ। ਸਰਹੱਦ ਪਾਰ ਤੋਂ ਸਾਡੇ ਲੋਕਾਂ ਖਿਲਾਫ ਅੱਤਵਾਦ ਫੈਲਾਇਆ ਜਾਂਦਾ ਹੈ। ਮੰਤਰਾਲੇ ਨੇ ਕਿਹਾ ਕਿ ਇਹ ਭਾਰਤ ਹੋ ਜੋ ਪਾਕਿਸਤਾਨ ਦੇ ਖਿਲਾਫ ਪ੍ਰਚਾਰ ਕਰਨ ਲਈ ਸੰਯੁਕਤ ਰਾਸ਼ਟਰ ਦੀ ਰਿਪੋਰਟ ਨੂੰ ਗਲਤ ਤਰੀਕੇ ਨਾਲ ਪੇਸ਼ ਕਰ ਰਿਹਾ ਹੈ। ਸਾਨੂੰ ਵਿਸ਼ਵਾਸ ਹੈ ਕਿ ਭਾਰਤ ਦੇ ਦਾਅਵਿਆਂ ਨਾਲ ਵਿਸ਼ਲ ਭਾਈਚਾਰੇ ਗੁਮਰਾਹ ਨਹੀਂ ਹੋਵੇਗਾ। ਮੰਤਰਾਲੇ ਨੇ ਕਿਹਾ ਕਿ ਅਫਗਾਨਿਸਤਾਨ ਵਿਚ ਜਾਰੀ ਸ਼ਾਂਤੀ ਯਤਨਾਂ ਨੂੰ ਵਧਾਉਣ ਵਿਚ ਪਾਕਿਸਤਾਨ ਦੀ ਭੂਮਿਕਾ ਦੀ ਅੰਤਰਰਾਸ਼ਟਰੀ ਪੱਧਰ ‘ਤੇ ਤਰੀਫ ਹੋ ਰਹੀ ਹੈ। ਮੰਤਰਾਲੇ ਨੇ ਅੱਗੇ ਕਿਹਾ ਕਿ ਅਸੀਂ ਇਹ ਦੁਹਰਾਉਣਾ ਚਾਹੁੰਦੇ ਹਾਂ ਕਿ ਸਾਰੇ ਸਾਂਝੇਦਾਰ ਦੇਸ਼ ਅਜਿਹੇ ਯਤਨਾਂ ਖਿਲਾਫ ਖੜ੍ਹੇ ਹੋਣ ਅਤੇ ਅਫਗਾਨਿਸਤਾਨ ਵਿਚ ਵੱਡੇ ਪੱਧਰ ‘ਤੇ ਸਮਾਵੇਸ਼ੀ ਅਤੇ ਸਿਆਸੀ ਸਥਿਰਤਾ ਦੀ ਪ੍ਰਕਿਰਿਆ ਨੂੰ ਸਮਰਥਨ ਦੇਣ।

Share:

Facebook
Twitter
Pinterest
LinkedIn
matrimonail-ads
On Key

Related Posts

ਜਨਤਕ ਸੁਰੱਖਿਆ ਵਿੱਚ ਵੱਡਾ ਵਿਸਥਾਰ: ਹੋਰ ਅਫ਼ਸਰਾਂ ਦੀ ਭਰਤੀ ਦੇ ਨਾਲ ਸਰੀ ਵਿੱਚ ਨਵਾਂ ਟਰੇਨਿੰਗ ਕੈਂਪਸ ਬਣੇਗਾ

ਮੇਅਰ ਲੌਕ ਨੇ ਸਟੇਟ ਆਫ਼ ਸਿਟੀ ਦੇ ਭਾਸ਼ਣ ਦੌਰਾਨ ‘ਚ ਨਵੇਂ ਕਨਵੈੱਨਸ਼ਨ ਸੈਂਟਰ ਦੀ ਯੋਜਨਾ ਵੀ ਸਾਂਝੀ ਕੀਤੀ ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਵੀਰਵਾਰ ਨੂੰ ਆਪਣਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.