ਸੱਪ ’ਤੇ ਭਰੋਸਾ ਕਰ ਸਕਦੇ ਹੋ ਭਾਜਪਾ ’ਤੇ ਨਹੀਂ: ਮਮਤਾ

ਕੂਚ ਬਿਹਾਰ (ਪੱਛਮੀ ਬੰਗਾਲ), 4 ਅਪਰੈਲ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਭਾਜਪਾ ’ਤੇ ਲੋਕ ਸਭਾ ਚੋਣਾਂ ਲਈ ਲਾਗੂ ਆਦਰਸ਼ ਚੋਣ ਜ਼ਾਬਤੇ (ਐੱਮਸੀਸੀ) ਦੀ ਪਾਲਣਾ ਨਾ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਜ਼ਹਿਰੀਲੇ ਸੱਪਾਂ ’ਤੇ ਭਰੋਸਾ ਕੀਤਾ ਜਾ ਸਕਦਾ ਹੈ ਪਰ ਭਾਜਪਾ ’ਤੇ ਨਹੀਂ।

ਕੂਚ ਬਿਹਾਰ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਬੈਨਰਜੀ ਨੇ ਦੋਸ਼ ਲਾਇਆ ਕਿ ਕੇਂਦਰੀ ਜਾਂਚ ਏਜੰਸੀਆਂ, ਸੀਮਾ ਸੁਰੱਖਿਆ ਬਲ (ਬੀਐੱਸਐੱਫ) ਅਤੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐੱਸਐੱਫ) ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਹਨ। ਉਨ੍ਹਾਂ ਚੋਣ ਕਮਿਸ਼ਨ ਨੂੰ ਇਸ ਪਾਸੇ ਧਿਆਨ ਦੇਣ ਅਤੇ ਸਾਰਿਆਂ ਲਈ ਬਰਾਬਰ ਦੇ ਮੌਕੇ ਮੁਹੱਈਆ ਕਰਵਾਉਣਾ ਯਕੀਨੀ ਬਣਾਏ ਜਾਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਕਿਹਾ, ‘‘ਤੁਸੀਂ ਜ਼ਹਿਰੀਲੇ ਸੱਪ ’ਤੇ ਭਰੋਸਾ ਕਰ ਸਕਦੇ ਹੋ, ਤੁਸੀਂ ਇਸ ਨੂੰ ਪਾਲ ਸਕਦੇ ਹੋ, ਪਰ ਤੁਸੀਂ ਕਦੇ ਵੀ ਭਾਜਪਾ ਉੱਤੇ ਭਰੋਸਾ ਨਹੀਂ ਕਰ ਸਕਦੇ… ਭਾਜਪਾ ਦੇਸ਼ ਨੂੰ ਬਰਬਾਦ ਕਰ ਰਹੀ ਹੈ।’’

ਉਨ੍ਹਾਂ ਕਿਹਾ, ‘‘ਟੀਐੱਮਸੀ ਕੇਂਦਰੀ ਏਜੰਸੀਆਂ ਦੀਆਂ ਧਮਕੀਆਂ ਅੱਗੇ ਨਹੀਂ ਝੁਕੇਗੀ।’’ ਬੈਨਰਜੀ ਨੇ ਕੂਚ ਬਿਹਾਰ ਦੀਆਂ ਔਰਤਾਂ ਨੂੰ ਅਪੀਲ ਕੀਤੀ ਕਿ ਜੇ 19 ਅਪਰੈਲ ਦੀਆਂ ਚੋਣਾਂ ਤੋਂ ਪਹਿਲਾਂ ‘ਬੀਐੱਸਐੱਫ ਵੱਲੋਂ ਸਥਾਨਕ ਲੋਕਾਂ ਨਾਲ ਧੱਕਾ’ ਕੀਤਾ ਜਾਂਦਾ ਹੈ ਤਾਂ ਉਹ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਉਣ।

ਨਿਸਿਥ ਪ੍ਰਮਾਣਿਕ ​​ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ, ‘‘ਇਹ ਦੇਸ਼ ਲਈ ਨਮੋਸ਼ੀ ਵਾਲੀ ਗੱਲ ਹੈ ਕਿ ਜਿਸ ਵਿਅਕਤੀ ਖਿਲਾਫ਼ ਕਈ ਕੇਸ ਦਰਜ ਹਨ, ਉਸ ਨੂੰ ਗ੍ਰਹਿ ਰਾਜ ਮੰਤਰੀ ਬਣਾਇਆ ਗਿਆ ਹੈ। ਜਿਸ ਨੂੰ ਸਾਡੀ ਪਾਰਟੀ ਵਿੱਚੋਂ ਕੱਢਿਆ ਗਿਆ ਸੀ, ਉਹ ਹੁਣ ਭਾਜਪਾ ਲਈ ਕੀਮਤੀ ਹੈ।’’ 

Share:

Facebook
Twitter
Pinterest
LinkedIn
matrimonail-ads
On Key

Related Posts

ਮੇਅਰ ਬਰੈਂਡਾ ਲੌਕ ਦਾ ਸਰੀ ਪੁਲਿਸ ਬੋਰਡ ਅਤੇ ਸਰੀ ਪੁਲਿਸ ਯੂਨੀਅਨ ਵਿਚਕਾਰ ਹੋਏ ਸਮਝੌਤੇ ਬਾਰੇ ਬਿਆਨ

ਮੈਨੂੰ ਖ਼ੁਸ਼ੀ ਹੈ ਕਿ ਸਰੀ ਪੁਲਿਸ ਬੋਰਡ ਅਤੇ ਸਰੀ ਪੁਲਿਸ ਯੂਨੀਅਨ ਇੱਕ ਨਵੇਂ ਚਾਰ ਸਾਲਾਂ ਦੇ ਸਮਝੌਤੇ ‘ਤੇ ਪਹੁੰਚ ਗਏ ਹਨ। ਇਹ ਸਮਝੌਤਾ ਸਰੀ ਨੂੰ

ਸਰੀ ਸਿਟੀ ਵੱਲੋਂ ਤਿੰਨ ਨਵੇਂ ਨੇਬਰਹੁੱਡ ਪਾਰਕਾਂ ਲਈ 7.9 ਮਿਲੀਅਨ ਡਾਲਰ ਦਾ ਨਿਵੇਸ਼ – ਪਹਿਲੇ ਪਾਰਕ ਦੀ ਉਸਾਰੀ ਦਾ ਕੰਮ ਸ਼ੁਰੂ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਸਾਊਥ ਨਿਊਟਨ ਵਿੱਚ ਐਕੋਰਨ ਪਾਰਕ (Acorn Park) ਦੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਹ ਤਿੰਨ ਨਵੇਂ ਨੇਬਰਹੁੱਡ ਪਾਰਕਾਂ

ਸਰੀ ਸਿਟੀ ਸੈਂਟਰ ਦੇ ਨਿਵਾਸੀਆਂ ਨੇ ਦੇਰ ਰਾਤ ਵਾਹਨਾਂ ਦੇ ਵਧਦੇ ਸ਼ੋਰ ‘ਤੇ ਚਿੰਤਾ ਪ੍ਰਗਟ ਕੀਤੀ

ਸਰੀ, ਬੀ.ਸੀ. — 23 ਅਗਸਤ, 2026 – ਸਰੀ ਸਿਟੀ ਸੈਂਟਰ ਦੇ ਨਿਵਾਸੀ ਕਿੰਗ ਜਾਰਜ ਸਟੇਸ਼ਨ, ਕਿੰਗ ਜਾਰਜ ਬੁਲੇਵਾਰਡ ਅਤੇ 100 ਐਵੇਨਿਊ ਦੇ ਆਲੇ-ਦੁਆਲੇ ਦੇਰ ਰਾਤ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.