ਰਘਬਿੰਦਰ ਸਿੰਘ, ਨਡਾਲਾ : ਪੰਜਾਬ ‘ਚ ਅਗਾਮੀ ਲੋਕ ਸਭਾ ਚੋਣਾਂ ਕਰ ਕੇ ‘ਆਪ’ ਦੀ ਹਾਈ ਕਮਾਨ ਮਿਹਨਤੀ ਵਰਕਰਾਂ ਨੂੰ ਅਹੁਦਿਆਂ ਨਾਲ ਨਿਵਾਜ ਰਹੀ ਹੈ। ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ ਦੀ ਸਿਫ਼ਾਰਿਸ਼ ‘ਤੇ ਲੰਮੇ ਸਮੇਂ ਤੋਂ ਉਨ੍ਹਾਂ ਨਾਲ ਚੱਲ ਰਹੇ ਜਗਤਾਰ ਸਿੰਘ ਧਾਲੀਵਾਲ ਹੈਪੀ ਖੱਦਰ ਨੂੰ ਹਲਕੇ ਦਾ ਯੂਥ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਦੇ ਨਾਲ ਹਲਕੇ ਦੇ ਯੂਥ ‘ਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਉਨ੍ਹਾਂ ਵੱਲੋਂ ਵਿਸ਼ਵਾਸ ਦਿਵਾਇਆ ਗਿਆ, ਉਹ ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ ਅਤੇ ਆਮ ਆਦਮੀ ਪਾਰਟੀ ਵੱਲੋਂ ਲਾਈ ਗਈ ਹਰ ਜ਼ਿੰਮੇਵਾਰੀ ਤਨ ਦੇਹੀ ਨਾਲ ਨਿਭਾਉਣਗੇ ਤੇ ਅਗਾਮੀ ਨਗਰ ਪੰਚਾਇਤ ਤੇ ਲੋਕ ਸਭਾ ਚੋਣਾਂ ਵਿਚ ਪਾਰਟੀ ਲਈ ਦਿਨ ਰਾਤ ਮਿਹਨਤ ਕਰਨਗੇ।
ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ
ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।



