ਹਾਦਸੇ ਮਗਰੋਂ ਹਾਈਵੇ ਅਥਾਰਿਟੀ ਦੇ ਪ੍ਰੋਜੈਕਟ ਡਾਇਰੈਕਟਰ ਸਣੇ ਚਾਰ ਅਫਸਰਾਂ ਖਿਲਾਫ ਕੇਸ

ਜਲੰਧਰ: ਪੁਲਿਸ ਨੇ ਸੜਕ ਹਾਦਸੇ ਦੇ ਮਾਮਲੇ ਵਿੱਚ ਨੈਸ਼ਨਲ ਹਾਈਵੇ ਅਥਾਰਿਟੀ ਆਫ ਇੰਡੀਆ ਦੇ ਪ੍ਰੋਜੈਕਟ ਡਾਇਰੈਕਟਰ ਤੇ ਹਾਈਵੇ ਬਣਾ ਰਹੀ ਕੰਪਨੀ ਸੋਮਾ ਆਈਸੋਲੈਕਸ ਦੇ ਜਨਰਲ ਮੈਨੇਜਰ ਸਣੇ ਚਾਰ ਅਫਸਰਾਂ ‘ਤੇ ਗੈਰ ਇਰਾਦਤਨ ਹੱਤਿਆ ਦਾ ਕੇਸ ਦਰਜ ਕੀਤਾ ਹੈ।

ਜਲੰਧਰ ਦੇ ਪੀਏਪੀ ਚੌਕ ਨੇੜੇ ਸੜਕ ਹਾਦਸੇ ਵਿੱਚ ਪੁਲਿਸ ਨੇ ਨੈਸ਼ਨਲ ਹਾਈਵੇ ਅਥਾਰਿਟੀ ਆਫ ਇੰਡੀਆ ਦੇ ਪ੍ਰੋਜੈਕਟ ਡਾਇਰੈਕਟਰ ਵਿਜੇ ਕੁਮਾਰ, ਹਾਈਵੇ ਬਣਾ ਰਹੀ ਕੰਪਨੀ ਸੋਮਾ ਆਈਸੋਲੈਕਸ ਦੇ ਜਨਰਲ ਮੈਨੇਜਰ ਜੋਤੀ ਪ੍ਰਕਾਸ਼, ਸੋਮਾ ਦੇ ਡੀਜੀਐਮ ਐਮਐਲ ਸ਼ਰਮਾ ਤੇ ਡੀਜੀਐਮ ਹਰਪਾਲ ਸਿੰਘ ‘ਤੇ ਗੈਰ ਇਰਾਤਨ ਹੱਤਿਆ ਦਾ ਕੇਸ ਦਰਜ ਕੀਤਾ ਗਿਆ ਹੈ।

28 ਮਾਰਚ, 2018 ਨੂੰ ਪੀਏਪੀ ਚੌਕ ਕੋਲ ਗੇਟ ਨੰਬਰ ਚਾਰ ਦੇ ਸਾਹਮਣੇ ਜਤਿੰਦਰ ਕੁਮਾਰ ਜਾ ਰਿਹਾ ਸੀ। ਪਿੱਛੋਂ ਆ ਰਹੇ ਟਰੱਕ ਨੇ ਜਤਿੰਦਰ ਕੁਮਾਰ ਨੂੰ ਟੱਕਰ ਮਾਰ ਦਿੱਤੀ ਸੀ। ਇਸ ਨਾਲ ਉਸ ਦੀ ਮੌਤ ਹੋ ਗਈ ਸੀ। ਪਹਿਲਾਂ ਪੁਲਿਸ ਨੇ ਟਰੱਕ ਡਰਾਈਵਰ ਖਿਲਾਫ ਕੇਸ ਦਰਜ ਕੀਤਾ ਸੀ।

ਮ੍ਰਿਤਕ ਦੇ ਭਰਾ ਰਮਨ ਵਰਮਾ ਨੇ ਪੁਲਿਸ ਦਿੱਤੇ ਬਿਆਨ ਵਿੱਚ ਕਿਹਾ ਕਿ ਉਹ ਦੂਜੇ ਮੋਟਰਸਾਈਕਲ ‘ਤੇ ਭਰਾ ਦੇ ਪਿੱਛੇ ਜਾ ਰਿਹਾ ਸੀ। ਨੈਸ਼ਨਲ ਹਾਈਵੇ ‘ਤੇ ਨਾ ਕੋਈ ਬੈਰੀਕੇਡ ਤੇ ਨਾ ਹੀ ਕੋਈ ਸਾਇਨ ਬੋਰਡ ਲੱਗਾ ਹੋਇਆ ਸੀ। ਇਸੇ ਕਰਕੇ ਹਾਦਸਾ ਹੋਇਆ।

ਜਲੰਧਰ ਕੈਂਟ ਥਾਣੇ ਦੇ ਐਸਐਚਓ ਗਗਨਦੀਪ ਸਿੰਘ ਘੁੰਮਣ ਨੇ ਦੱਸਿਆ ਕਿ ਵਿੱਚ ਚਾਰਾਂ ਖਿਲਾਫ ਧਾਰਾ 304 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਅੱਗੇ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ‘ਚ ‘ਅਮਰੀਕਾ ਦੇ ਗਦਰੀ ਯੋਧੇ’ ਲੋਕ ਅਰਪਣ

ਇਤਿਹਾਸਕਾਰ ਸੋਹਣ ਸਿੰਘ ਪੂੰਨੀ ਨੂੰ ‘ਆਨਰੇਰੀ ਡਾਕਟਰੇਟ’ ਡਿਗਰੀ ਦੇਣ ਪੁਰਜ਼ੋਰ ਮੰਗ ਉੱਠੀ ਸਰੀ  (ਰਣਜੀਤ ਸਿੰਘ ਸੰਘੇੜਾ)  ਗ਼ਦਰ ਮੈਮੋਰੀਅਲ ਸੁਸਾਇਟੀ ਆਫ਼ ਬੀਸੀ ਕੈਨੇਡਾ ਵੱਲੋਂ, ਉੱਘੇ ਇਤਿਹਾਸਕਾਰ

ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ)ਦੀ ਮਾਸਿਕ ਮੀਟਿੰਗ ਦੌਰਾਨ ਡਾ: ਦਵਿੰਦਰ ਪਾਲ ਕੌਰ ਦੀ ਪੁਸਤਕ ‘ਸ਼ਾਇਰੀ ਇੱਕ ਇਬਾਦਤ’ ਰਲੀਜ਼

ਸਰੀ (ਜਸਵੀਰ ਸਿੰਘ ਭਲੂਰੀਆ) ਹਰ ਮਹੀਨੇ ਦੀ ਤਰਾਂ ਕੇਂਦਰੀ ਪੰਜਾਬੀ ਲੇਖਕ ਸਭਾ(ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਸੀਨੀਅਰ ਸਿਟੀਜਨ ਸੈਂਟਰ ਸਰੀ/ਡੈਲਟਾ ਦੇ,ਲੇਖਕਾਂ/ਸਰੋਤਿਆਂ ਨਾਲ ਖਚਾਖਚ ਭਰੇ ਉੱਪਰਲੇ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.