ਹਾਰਵਰਡ ਯੂਨੀਵਰਸਿਟੀ ਨੇ ਦੱਸਿਆ ਦਿੱਲੀ ਦੇ ਪ੍ਰਦੂਸ਼ਣ ਦਾ ਅਸਲ ਕਾਰਨ

ਬੋਸਟਨ: ਵਿਸ਼ਵ ਪ੍ਰਸਿੱਧ ਹਾਰਵਰਡ ਯੂਨੀਵਰਸਿਟੀ ਨੇ ਦਿੱਲੀ ਦੇ ਪ੍ਰਦੂਸ਼ਣ ਦੇ ਕਾਰਨਾਂ ਦਾ ਖੁਲਾਸਾ ਕੀਤਾ ਹੈ। ਯੂਨੀਵਰਸਿਟੀ ਨੇ ਨਾਸਾ ਦੇ ਉਪਗ੍ਰਹਿ ਡੇਟਾ ਦੀ ਵਰਤੋਂ ਕਰਕੇ ਅਧਿਐਨ ਕੀਤਾ ਹੈ ਕਿ ਬੀਤੇ ਸਾਲ ਅਕਤੂਬਰ ਤੇ ਨਵੰਬਰ ਵਿੱਚ ਫੈਲੇ ਗਲ਼ਘੋਟੂ ਪ੍ਰਦੂਸ਼ਣ ਲਈ ਦਿੱਲੀ ਦੇ ਗੁਆਂਢੀ ਸੂਬਿਆਂ ਵਿੱਚ ਸਾੜੀ ਗਈ ਪਰਾਲ਼ੀ ਜ਼ਿੰਮੇਵਾਰ ਹੈ।
ਹਾਰਵਰਡ ਯੂਨੀਵਰਸਿਟੀ ਤੇ ਨਾਸਾ ਦੇ ਖੋਜਕਰਤਾਵਾਂ ਦੀ ਪੜਤਾਲ ਮੁਤਾਬਕ ਪੰਜਾਬ ਤੇ ਹਰਿਆਣਾ ਵਿੱਚ ਸਾੜੀ ਜਾਣ ਵਾਲੀ ਪਰਾਲ਼ੀ ਕਰਕੇ ਬੀਤੇ ਸਾਲ ਅਕਤੂਬਰ ਤੇ ਨਵੰਬਰ ਵਿੱਚ ਦਿੱਲੀ ਵਿੱਚ ਪ੍ਰਦੂਸ਼ਣ ਦੀ ਮਾਤਰਾ ਦੁੱਗਣੀ ਹੋ ਗਈ।ਸੀ.ਈ.ਏ.ਐਸ. ਦੇ ਵਿਦਿਆਰਥੀ ਡੇਨੀਅਲ ਐਚ. ਕੂਜ਼ਵਰਥ ਨੇ ਦੱਸਿਆ ਕਿ ਦਿੱਲੀ ਵਿੱਚ ਉਕਤ ਦੋ ਮਹੀਨਿਆਂ ਦੌਰਾਨ ਵਿਸ਼ਵ ਸਿਹਤ ਅਦਾਰੇ ਵੱਲੋਂ ਤੈਅ ਕੀਤੇ ਮਾਪਦੰਡਾਂ ਤੋਂ ਵੀਹ ਗੁਣਾ ਜ਼ਿਆਦਾ ਪ੍ਰਦੂਸ਼ਣ ਸੀ।ਕੂਜ਼ਵਰਥ ਨੇ ਦੱਸਿਆ ਕਿ ਇੱਕ ਘਣ ਮੀਟਰ ਵਿੱਚ 25 ਮਾਈਕ੍ਰੋਗ੍ਰਾਮ ਪ੍ਰਦੂਸ਼ਕ ਸੁਰੱਖਿਅਤ ਹਵਾ ਦੀ ਨਿਸ਼ਾਨੀ ਹੈ ਤੇ ਭਾਰਤ ਦਾ ਕੇਂਦਰੀ ਪ੍ਰਦੂਸ਼ਣ ਕੰਟ੍ਰੋਲ ਬੋਰਡ ਇੱਕ ਘਣ ਮੀਟਰ ਵਿੱਚ 25 ਦੀ ਥਾਂ 60 ਮਾਈਕ੍ਰੋਗ੍ਰਾਮ ਤਕ ਪ੍ਰਦੂਸ਼ਕਾਂ ਦੀ ਮਾਤਰਾ ਵੀ ਸੁਰੱਖਿਅਤ ਹਵਾ ਹੈ।ਉਨ੍ਹਾਂ ਦਿਨਾਂ ਵਿੱਚ ਦਿੱਲੀ ਦੀ ਆਬੋ-ਹਵਾ ਵਿੱਚ ਪ੍ਰਦੂਸ਼ਕਾਂ ਦੀ ਮਾਤਰਾ 300 ਮਾਈਕ੍ਰੋਗ੍ਰਾਮ ਮਿਣੀ ਗਈ ਸੀ ਜਦਕਿ ਆਮ ਦਿਨਾਂ ਵਿੱਚ ਦਿੱਲੀ ਦੇ 46 ਮਿਲੀਅਨ ਲੋਕਾਂ ਨੂੰ ਇੱਕ ਘਣ ਮੀਟਰ ਹਵਾ ਵਿੱਚ 150 ਮਾਈਕ੍ਰੋਗ੍ਰਾਮ ਪ੍ਰਦੂਸ਼ਕਾਂ ਨੂੰ ਸਹਿਣ ਕਰਨਾ ਪੈਂਦਾ ਹੈ।ਖੋਜ ਮੁਤਾਬਕ ਕਿ ਉਨ੍ਹਾਂ ਦਿਨਾਂ ਵਿੱਚ ਉੱਤਰ ਭਾਰਤ ਅੰਦਰ ਮਾਨਸੂਨ ਤੋਂ ਬਾਅਦ ਹਵਾ ਦਾ ਵਹਾਅ ਬਹੁਤ ਹੀ ਘੱਟ ਹੁੰਦਾ ਹੈ, ਇਸ ਲਈ ਸਾੜੀ ਗਈ ਪਰਾਲ਼ੀ ਦੇ ਕਣ (ਪ੍ਰਦੂਸ਼ਕ) ਵਾਤਾਵਰਨ ਵਿੱਚ ਅੱਗੇ ਨਹੀਂ ਜਾ ਸਕਦੇ ਤੇ ਉੱਥੇ ਹੀ ਫਸੇ ਰਹੇ। ਸਾਲ ਦੇ ਬਾਕੀ ਸਮੇਂ ਦੌਰਾਨ ਹਵਾ ਦਾ ਵਹਾਅ ਤੇਜ਼ ਹੋਣ ਕਾਰਨ ਇਹ ਧੂੰਆਂ ਵਾਤਾਵਰਨ ਵਿੱਚ ਉੱਡ-ਪੁੱਡ ਜਾਂਦਾ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਵਿਪਸਾਅ ਦੀ ਮਾਸਿਕ ਮਿਲਣੀ ਵਿਚ ਕਵਿਤਾ ਦੇ ਅਰਥ ਅਤੇ ਮੰਤਵ ’ਤੇ ਗੰਭੀਰ ਸੰਵਾਦ

ਸੰਤੋਖ ਸਿੰਘ ਮਿਨਹਾਸ ਦਾ ਕਾਵਿ ਸੰਗ੍ਰਹਿ ‘ਸ਼ਬਦ ਹੀ ਜੀਉ ਹੈ’ ਲੋਕ-ਅਰਪਣ ਹੇਵਰਡ, 8 ਜੂਨ (ਹਰਦਮ ਮਾਨ)-ਬੀਤੇ ਦਿਨੀਂ ਵਿਸ਼ਵ ਪੰਜਾਬੀ ਸਾਹਿਤ ਅਕਾਦਮੀ (ਵਿਪਸਾਅ) ਕੈਲੀਫੋਰਨੀਆ ਵੱਲੋਂ ਸੰਸਥਾ ਦੇ ਜਨਰਲ

ਪੱਛਮੀ ਕੈਨੇਡਾ ਦਾ ਪਹਿਲਾ ਜੰਪਸਟਾਰਟ ਕਮਿਊਨਿਟੀ ਸੌਕਰ ਪਿੱਚ ਸਰੀ ਵਿੱਚ ਖੁੱਲ੍ਹਿਆ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੂੰ ਗਿਲਡਫੋਰਡ ਹਾਈਟਸ ਪਾਰਕ ਵਿੱਚ ਪੱਛਮੀ ਕੈਨੇਡਾ ਦੇ ਪਹਿਲੇ ਜੰਪਸਟਾਰਟ ਕਮਿਊਨਿਟੀ ਸੌਕਰ ਪਿੱਚ ਦੀ ਸ਼ੁਰੂਆਤ ਕਰਨ ‘ਤੇ ਮਾਣ ਹੈ। ਕੈਨੇਡੀਅਨ

ਸਰੀ ਫਿਊਜ਼ਨ ਫ਼ੈਸਟੀਵਲ 18-19 ਜੁਲਾਈ ਨੂੰ ਫੁੱਟਬਾਲ ਥੀਮ ਨਾਲ ਵਾਪਸ ਆ ਰਿਹਾ

50 ਤੋਂ ਵੱਧ ਪਵੇਲੀਅਨ, ਗਾਇਕ ਕੁਲਵਿੰਦਰ ਬਿੱਲਾ ਸਮੇਤ ਕਈ ਚੋਟੀ ਦੇ ਕਲਾਕਾਰ ਇਸ ਮੁਫ਼ਤ ਮੇਲੇ ਨੂੰ ਚਾਰ ਚੰਦ ਲਾਉਣਗੇ ਸਰੀ, ਬੀ.ਸੀ. – ਸਰੀ ਫਿਊਜ਼ਨ ਫ਼ੈਸਟੀਵਲ 18 ਅਤੇ 19 ਜੁਲਾਈ ਨੂੰ ਹਾਲੈਂਡ ਪਾਰਕ ਵਿੱਚ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.