ਹਿਮਾਚਲ ‘ਚ ਦਰਦਨਾਕ ਸੜਕ ਹਾਦਸਾ : 27 ਬੱਚਿਆਂ ਸਮੇਤ 30 ਦੀ ਮੌਤ

ਸੂਤਰਾਂ ਮੁਤਾਬਕ ਹਿਮਾਚਲ ਸ਼ਹਿਰ ਦੇ ਨੁਰਪੂਰ ਇਲਾਕੇ ‘ਚ ਅੱਜ ਇਕ ਸਕੂਲ ਬੱਸ 100 ਫੁੱਟ ਡੂੰਘੀ ਖੱਡ ‘ਚ ਡਿੱਗ ਗਈ, ਜਿਸ ਦੌਰਾਨ 27 ਬੱਚੇ, 2 ਅਧਿਆਪਕ ਅਤੇ ਡਰਾਈਵਰ ਦੀ ਮੌਤ ਹੋ ਗਈ ਹੈ, ਜਦਕਿ ਕਈਆਂ ਦੇ ਜ਼ਖਮੀ ਹੋਣ ਦੀ ਖਬਰ ਹੈ।
ਦੱਸਿਆ ਜਾ ਰਿਹਾ ਹੈ ਕਿ ਬੱਸ ‘ਚ 35 ਬੱਚਿਆਂ ਸਮੇਤ 40 ਲੋਕਾਂ ਸਵਾਰ ਸਨ। ਇਸ ਦਰਦਨਾਕ ਸੜਕ ਹਾਦਸੇ ‘ਚ ਮਾਰੇ ਗਏ ਬੱਚੇ ਨਰਸਰੀ ਤੋਂ 5ਵੀਂ ਜਮਾਤ ਦੇ ਵਿਦਿਆਰਥੀ ਸਨ, ਜਿਨ੍ਹਾਂ ਦੀ ਉਮਰ 10 ਸਾਲ ਤੋਂ ਘੱਟ ਦੱਸੀ ਜਾ ਰਹੀ ਹੈ।  ਜ਼ਖਮੀਆਂ ਨੂੰ ਪਠਾਨਕੋਟ ਦੇ ਪ੍ਰਾਈਵੇਟ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਐੱਸ. ਡੀ. ਐੱਮ. ਨੂਰਪੁਰ ਨੇ ਦੱਸਿਆ ਕਿ ਘਟਨਾ ‘ਚ ਕੁੱਲ 27 ਬੱਚੇ, 2 ਅਧਿਆਪਕਾਂ ਸਮੇਤ 30  ਦੀ ਮੌਤ ਹੋ ਚੁਕੀ ਹੈ।
ਜਾਣਕਾਰੀ ਮੁਤਾਬਕ ਨਿਜੀ ਸਕੂਲ ਦੀ ਇਹ ਬੱਸ ਛੁੱਟੀ ਤੋਂ ਬਾਅਦ ਬੱਚਿਆਂ ਨੂੰ ਘਰ ਛੱਡਣ ਲਈ ਜਾ ਰਹੀ ਸੀ ਕਿ ਨੂਰਪੁਰ-ਮਲਕਵਾਲ ਨੇੜੇ ਬੱਸ ਅਚਾਨਕ ਪਲਟੀ ਖਾ ਕੇ 100 ਤੋਂ ਵੱਧ ਡੂੰਘੀ ਖੱਡ ‘ਚ ਜਾ ਡਿੱਗੀ। ਇਹ ਬੱਸ ਬਲਜੀਤ ਰਾਮ ਪਠਾਨੀਆ ਸਕੂਲ ਦੀ ਦੱਸੀ ਜਾ ਰਹੀ ਹੈ। ਜ਼ਖਮੀਆਂ ਬੱਚਿਆਂ ਨੂੰ ਸਿਵਲ ਹਸਪਤਾਲ ਨੂਰਪੁਰ ਤੋਂ ਇਲਾਵਾ, ਨਿਜੀ ਹਸਪਤਾਲ ਪਠਾਨਕੋਟ ਭੇਜਿਆ ਗਿਆ ਹੈ।
ਸਰਕਾਰ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇਣ ਦਾ ਐਲਾਨ
ਹਿਮਾਚਲ ਦੇ ਮੁੱਖ ਮੰਤਰੀ ਜੈ ਰਾਮ ਸਿੰਘ ਨੇ ਇਸ ਹਾਦਸੇ ‘ਤੇ ਦੁੱਖ ਪ੍ਰਗਟਾਇਆ ਅਤੇ ਉਨ੍ਹਾਂ ਨੇ ਹਾਦਸੇ ਦੇ ਕਾਰਨਾਂ ਦੀ ਉਚ ਪੱਧਰ ‘ਤੇ ਜਾਂਚ ਕਰਨ ਦੇ ਹੁਕਮ ਦੇਣ ਦਾ ਭਰੋਸਾ ਦਵਾਇਆ ਹੈ। ਸਰਕਾਰ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਸਿਟੀ ਵੱਲੋਂ ਗੈਰ-ਕਾਨੂੰਨੀ ਉਸਾਰੀ ਖ਼ਿਲਾਫ਼ ਸਖ਼ਤ ਕਾਰਵਾਈ: ਤਿੰਨ ਹੋਰ ਘਰਾਂ ਦੇ ਟਾਈਟਲ ਤੇ ਨੋਟਿਸ ਦਾਇਰ

ਸਰੀ, ਬੀ.ਸੀ.- ਸੋਮਵਾਰ ਨੂੰ ਸਿਟੀ ਕੌਂਸਲ ਨੇ ਸਟਾਫ਼ ਨੂੰ ਸਰੀ ਦੀਆਂ ਤਿੰਨ ਜਾਇਦਾਦਾਂ ਦੇ ਟਾਈਟਲ ‘ਤੇ ਨੋਟਿਸ ਦਰਜ ਕਰਨ ਦੇ ਨਿਰਦੇਸ਼ ਦਿੱਤੇ, ਜਿੱਥੇ ਲੋੜੀਂਦੇ ਪਰਮਿਟਾਂ ਤੋਂ ਬਿਨਾਂ ਵੱਡੇ

ਸਰੀ ਦੇ 19ਵੇਂ ਫਿਊਜ਼ਨ ਫ਼ੈਸਟੀਵਲ ਵਿੱਚ ਵਿਭਿੰਨ ਸੱਭਿਆਚਾਰਾਂ ਨੇ ਲਾਈ ਰੌਣਕ: 80,000 ਤੋਂ ਵੱਧ ਲੋਕਾਂ ਨੇ ਕੀਤੀ ਸ਼ਮੂਲੀਅਤ

ਕੁਲਵਿੰਦਰ ਬਿੱਲਾ ਅਤੇ 54•40 ਸਮੇਤ ਕਈ ਕਲਾਕਾਰਾਂ ਨੇ ਲੁੱਟਿਆ ਮੇਲਾ ਸਰੀ, ਬੀ.ਸੀ. – ਕੋਸਟ ਕੈਪੀਟਲ (Coast Capital) ਦੁਆਰਾ ਪੇਸ਼ ਕੀਤੇ ਗਏ ਸਰੀ ਦੇ ਫਿਊਜ਼ਨ ਫ਼ੈਸਟੀਵਲ ( Surrey Fusion Festival) ਵਿੱਚ

ਸਰੀ ਸੌਕਰ ਫੈਨ ਜ਼ੋਨਜ਼ ਵਿੱਚ ਫੀਫਾ ਵਿਸ਼ਵ ਕੱਪ 2026™ ਦੌਰਾਨ 175,000 ਤੋਂ ਵੱਧ ਪ੍ਰਸ਼ੰਸਕਾਂ ਨੇ ਕੀਤੀ ਸ਼ਮੂਲੀਅਤ

ਸਰੀ, ਬੀ.ਸੀ. – ਇਨ੍ਹਾਂ ਗਰਮੀਆਂ ਵਿੱਚ ਸਿਟੀ ਆਫ਼ ਸਰੀ ਵੱਲੋਂ ਆਯੋਜਿਤ ਫੀਫਾ ਵਿਸ਼ਵ ਕੱਪ 2026™ ਸੌਕਰ ਫੈਨ ਜ਼ੋਨਾਂ ਵਿੱਚ 175,000ਤੋਂ ਵੱਧ ਪ੍ਰਸ਼ੰਸਕ ਸਰੀ ਭਰ ਵਿੱਚ ਇਕੱਠੇ ਹੋਏ। ਛੇ ਹਫ਼ਤਿਆਂ ਅਤੇ ਚਾਰ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.