ਗੋਬਿੰਦ ਸ਼ਰਮਾ, ਸ੍ਰੀ ਮਾਛੀਵਾੜਾ ਸਾਹਿਬ : ਨਾਇਬ ਰਸਾਲਦਾਰ ਬਸਤਾ ਸਿੰਘ ਸਰਕਾਰੀ ਹਾਈ ਸਕੂਲ ਉੱਪਲ ਵਿਖੇ ਹੈੱਡਮਾਸਟਰ ਨਵਦੀਪ ਸ਼ਰਮਾ ਦੀ ਅਗਵਾਈ ‘ਚ ਹਿੰਦੀ ਅਧਿਆਪਿਕਾ ਜਸਦੀਪ ਕੌਰ ਵੱਲੋਂ ਰਾਸ਼ਟਰੀ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ। ਹੈੱਡਮਾਸਟਰ ਨਵਦੀਪ ਸ਼ਰਮਾ ਨੇ ਦੱਸਿਆ ਹਿੰਦੀ ਅਧਿਆਪਕ ਜਸਦੀਪ ਕੌਰ ਨੇ ਬੜੇ ਸੁਚਾਰੂ ਢੰਗ ਨਾਲ ਹਿੰਦੀ ਭਾਸ਼ਾ ‘ਚ ਸੁੰਦਰ ਲਿਖਾਈ, ਭਾਸ਼ਣ ਤੇ ਕਵਿਤਾ ਉਚਾਰਨ ਮੁਕਾਬਲਿਆਂ ਦਾ ਪ੍ਰਬੰਧ ਕੀਤਾ ਤੇ ਵਿਦਿਆਰਥੀਆਂ ਨੇ ਵੀ ਵੱਧ ਚੜ੍ਹ ਕੇ ਹਿੱਸਾ ਲਿਆ। ਸੁਖਵਿੰਦਰ ਸਿੰਘ, ਪ੍ਰਭਜੀਤ ਕੌਰ ਤੇ ਹਰਦੀਪ ਸਿੰਘ ਅਧਿਆਪਕਾਂ ਨੇ ਹਿੰਦੀ ਦਿਵਸ ਤੇ ਆਪਣੀ ਕਵਿਤਾ ਤੇ ਵਿਚਾਰ ਪ੍ਰਗਟ ਕੀਤੇ। ਅੰਤ ‘ਚ ਹੈੱਡਮਾਸਟਰ ਨੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਭਾਸ਼ਾਵਾਂ ਦਾ ਗਿਆਨ ਇਕ ਅਹਿਮ ਗਿਆਨ ਹੈ।

ਜਸਦੀਪ ਕੌਰ ਵੱਲੋਂ ਸਟੇਜ ਸੰਚਾਲਨ ਦੇ ਨਾਲ-ਨਾਲ ਕਵਿਤਾ ਵੀ ਪੇਸ਼ ਕੀਤੀ ਗਈ। ਵੱਖ-ਵੱਖ ਮੁਕਾਬਲਿਆਂ ‘ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਗਏ। ਇਸ ਮੌਕੇ ਰੁਪਿੰਦਰ ਕੌਰ, ਗੁਲਜਿੰਦਰ ਕੌਰ, ਮੀਨਾ ਕੁਮਾਰੀ, ਪਿ੍ਰਤਪਾਲ ਕੌਰ, ਸੁਖਵੀਰ ਸਿੰਘ, ਭਾਗ ਸਿੰਘ ਵੀ ਹਾਜ਼ਰ ਸਨ।