ਸਟਾਫ ਰਿਪੋਰਟਰ, ਹੁਸ਼ਿਆਰਪੁੁਰ : ਸੇਂਟ ਕਬੀਰ ਪਬਲਿਕ ਹਾਈ ਸਕੂਲ ਵਿਖੇ ਹਿੰਦੀ ਦਿਵਸ ਮਨਾਇਆ। ਇਸ ਦੀ ਅਗਵਾਈ ਪਿੰ੍ਸੀਪਲ ਰਾਕੇਸ਼ ਭਸੀਨ ਨੇ ਕੀਤੀ। ਪਿੰ੍ਸੀਪਲ ਨੇ ਬੱਚਿਆਂ ਨੂੰ ਦੱਸਿਆ ਕਿ ਹਿੰਦੀ ਭਾਸ਼ਾ ਸਾਡੀ ਰਾਸ਼ਟਰ ਭਾਸ਼ਾ ਹੈ। ਉਨ੍ਹਾਂ ਦੱਸਿਆ ਕਿ 22 ਭਾਸ਼ਾਵਾਂ ‘ਚੋਂ ਹਿੰਦੀ ਭਾਸ਼ਾ ਨੂੰ ਰਾਸ਼ਟਰ-ਭਾਸ਼ਾ ਦੇ ਰੂਪ ਵਿਚ ਮਾਨਤਾ ਪ੍ਰਰਾਪਤ ਹੋਈ। ਇਸ ਮੌਕੇ ਸਕੂਲ ਵਿਚ ਭਾਸ਼ਣ ਮੁਕਾਬਲਾ ਵੀ ਕਰਵਾਈ ਗਈ, ਜਿਸ ਵਿਚ ਪਹਿਲੇ ਸਥਾਨ ‘ਤੇ ਜੈ ਰਿਹਾ, ਦੂਜੇ ਸਥਾਨ ਤੇ ਕੋਮਲ ਤੇ ਤੀਜੇ ਸਥਾਨ ਤੇ ਸਿਮਰਨ ਬੰਗਾ ਰਹੀ। ਇਸ ਮੌਕੇ ਚੇਅਰਮੈਨ ਡਾ. ਆਸ਼ੀਸ਼ ਸਰੀਨ ਤੇ ਸ਼ਵੇਤਾ ਸਰੀਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਬੱਚਿਆਂ ਨੂੰ ਹਿੰਦੀ ਵਿਸ਼ੇ ਦਾ ਮਹੱਤਵ ਦੱਸਿਆ ਤੇ ਅੱਗੇ ਵੀ ਇਸ ਤਰ੍ਹਾਂ ਸਮਾਗਮਾਂ ਰਾਹੀਂ ਹਿੰਦੀ ਨੂੰ ਹੋਰ ਪ੍ਰਫੁਲਿਤ ਕਰਨ ਦੀ ਪੇ੍ਰਰਣਾ ਦਿੱਤੀ। ਸਾਰੇ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਚੇਅਰਮੈਨ ਡਾ. ਆਸ਼ੀਸ਼ ਸਰੀਨ ਦਾ ਧੰਨਵਾਦ ਕੀਤਾ। ਇਸ ਮੌਕੇ ਅਧਿਆਪਕਾ ਪਰਮਜੀਤ ਕੌਰ, ਸਹਿ-ਅਧਿਆਪਿਕਾ ਸੀਮਾ ਰਾਣੀ ਅਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।
ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ
ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।



