ਬਿਜਨੌਰ: ਬੀਜੇਪੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਕਿਹਾ ਕਿ ਸਮਝੌਤਾ ਬਲਾਸਟ ਮਾਮਲੇ ਸਬੰਧੀ ਪੰਚਕੁਲਾ ਅਦਾਲਤ ਦੇ ਫੈਸਲੇ ਤੋਂ ਸਾਬਤ ਹੋ ਗਿਆ ਹੈ ਕਿ ਹਿੰਦੂ ਕਦੀ ਅੱਤਵਾਦੀ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਹਿੰਦੂਆਂ ਨੂੰ ਬਦਨਾਮ ਕੀਤਾ ਹੈ। ਇਸ ਦੇਸ਼ ਵਿੱਚ ਕਦੀ ਹਿੰਦੂਆਂ ‘ਤੇ ਅੱਤਵਾਦੀ ਦਾ ਟੈਗ ਨਹੀਂ ਲੱਗਾ ਸੀ।
ਉਨ੍ਹਾਂ ਕਿਹਾ ਕਿ ਸਮਝੌਤਾ ਬਲਾਸਟ ਦੀ ਘਟਨਾ ਵੇਲੇ ਡਾ. ਮਨਮੋਹਨ ਸਿੰਘ ਦੀ ਅਗਵਾਈ ਵਾਲੀ ਯੂਪੀਏ ਸਰਕਾਰ ਸੱਤਾ ਵਿੱਚ ਸੀ। ਉਦੋਂ ਕਿਹਾ ਗਿਆ ਸੀ ਕਿ ਇਹ ਹਿੰਦੂ ਟੈਰਰ ਦਾ ਨਮੂਨਾ ਹੈ। ਕਾਂਗਰਸ ਵੋਟ ਬੈਂਕ ਦੀ ਸਿਆਸਤ ਦੇ ਚੱਲਦਿਆਂ ਦੇਸ਼ ਦੀ ਸੁਰੱਖਿਆ ਨਾਲ ਖਿਲਵਾੜ ਕਰ ਰਹੀ ਹੈ।ਅਮਿਤ ਸ਼ਾਹ ਨੇ ਰਾਹੁਲ ਗਾਂਧੀ ਨੂੰ ਕਿਹਾ ਕਿ ਕਾਂਗਰਸ ਨੇ ਅੱਤਵਾਦ ਨੂੰ ਧਰਮ ਨਾਲ ਜੋੜਨ ਦਾ ਪਾਪ ਕੀਤਾ ਹੈ। ਆਪਣੇ ਵੋਟ ਬੈਂਕ ਦੀ ਸਿਆਸਤ ਕਰਕੇ ਹਿੰਦੂ ਧਰਮ ਨੂੰ ਬਦਨਾਮ ਕੀਤਾ ਹੈ। ਹਿੰਦੂ ਤਾਂ ਕੀੜੀਆਂ ਨੂੰ ਵੀ ਆਟਾ ਪਾਉਂਦਾ ਹੈ, ਉਹ ਕਿਸੇ ਨੂੰ ਮਾਰ ਨਹੀਂ ਸਕਦਾ। ਉਨ੍ਹਾਂ ਕਿਹਾ ਕਿ ਇਸ ਦੇ ਲਈ ਰਾਹੁਲ ਗਾਂਧੀ ਨੂੰ ਮੁਆਫੀ ਮੰਗਣੀ ਚਾਹੀਦੀਹੈ।
ਸਰੀ ਸਿਟੀ ਵੱਲੋਂ ਗੈਰ-ਕਾਨੂੰਨੀ ਉਸਾਰੀ ਖ਼ਿਲਾਫ਼ ਸਖ਼ਤ ਕਾਰਵਾਈ: ਤਿੰਨ ਹੋਰ ਘਰਾਂ ਦੇ ਟਾਈਟਲ ਤੇ ਨੋਟਿਸ ਦਾਇਰ
ਸਰੀ, ਬੀ.ਸੀ.- ਸੋਮਵਾਰ ਨੂੰ ਸਿਟੀ ਕੌਂਸਲ ਨੇ ਸਟਾਫ਼ ਨੂੰ ਸਰੀ ਦੀਆਂ ਤਿੰਨ ਜਾਇਦਾਦਾਂ ਦੇ ਟਾਈਟਲ ‘ਤੇ ਨੋਟਿਸ ਦਰਜ ਕਰਨ ਦੇ ਨਿਰਦੇਸ਼ ਦਿੱਤੇ, ਜਿੱਥੇ ਲੋੜੀਂਦੇ ਪਰਮਿਟਾਂ ਤੋਂ ਬਿਨਾਂ ਵੱਡੇ


