Ad-Time-For-Vacation.png

ਹੁਣ ਇਨ੍ਹਾਂ 6 ਦੇਸ਼ਾਂ ਦੇ ਲੋਕ ਅਮਰੀਕਾ ‘ਚ ਨਹੀਂ ਆ ਸਕਦੇ, ਫੈਸਲੇ ‘ਤੇ ਲੱਗੀ ਪੱਕੀ ਮੋਹਰ…

ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਆਪਣੇ ਨਵੇਂ ਯਾਤਰੀ ਪਾਬੰਦੀ ਆਦੇਸ਼ ‘ਤੇ ਸੋਮਵਾਰ ਨੂੰ ਵੱਡੀ ਕਾਨੂੰਨੀ ਜਿੱਤ ਮਿਲੀ। ਸੁਪਰੀਮ ਕੋਰਟ ਨੇ ਹੇਠਲੀਆਂ ਅਦਾਲਤਾਂ ਵਿਚ ਇਸ ਆਦੇਸ਼ ਨੂੰ ਦਿੱਤੀਆਂ ਗਈਆਂ ਚੁਣੌਤੀਆਂ ਦੇ ਬਾਵਜੂਦ ਛੇ ਮੁਸਲਿਮ ਬਹੁਲਤਾ ਵਾਲੇ ਦੇਸ਼ਾਂ ਦੇ ਨਾਗਰਿਕਾਂ ਨੇ ਅਮਰੀਕਾ ਵਿਚ ਦਾਖਲੇ ‘ਤੇ ਲਗਾਈਆਂ ਗਈਆਂ ਪਾਬੰਦੀਆਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਸਰਬਉੱਚ ਅਦਾਲਤ ਦੀ ਨੌਂ ਮੈਂਬਰੀ ਬੈਂਚ ਨੇ ਬਹੁਮਤ ਨਾਲ ਇਹ ਫ਼ੈਸਲਾ ਕੀਤਾ। ਟਰੰਪ ਪ੍ਰਸ਼ਾਸਨ ਨੇ ਅਦਾਲਤ ਵਿਚ ਯਾਤਰਾ ਪਾਬੰਦੀਆਂ ‘ਤੇ ਦੋ ਹੇਠਲੀਆਂ ਅਦਾਲਤਾਂ ਵੱਲੋਂ ਲਗਾਈ ਗਈ ਰੋਕ ਨੂੰ ਹਟਾਉਣ ਦੀ ਅਪੀਲ ਕੀਤੀ ਸੀ। ਅਦਾਲਤ ਦੇ ਇਸ ਫ਼ੈਸਲੇ ਨਾਲ ਯਾਤਰਾ ਪਾਬੰਦੀਆਂ ਹੁਣ ਚਾਡ, ਈਰਾਨ, ਲੀਬੀਆ, ਸੋਮਾਲੀਆ, ਸੀਰੀਆ ਅਤੇ ਯਮਨ ਦੇ ਨਾਗਰਿਕਾਂ ‘ਤੇ ਪੂਰੀ ਤਰ੍ਹਾਂ ਲਾਗੂ ਹੋ ਜਾਣਗੀਆਂ।

ਟਰੰਪ ਨੇ ਸਤੰਬਰ ਮਹੀਨੇ ਵਿਚ ਨਵਾਂ ਆਦੇਸ਼ ਜਾਰੀ ਕਰਦੇ ਸਮੇਂ ਕਿਹਾ ਸੀ ਕਿ ਯਾਤਰਾ ਪਾਬੰਦੀ ਦੀ ਲੋੜ ਅਮਰੀਕਾ ਨੂੰ ਅੱਤਵਾਦ ਤੋਂ ਬਚਾਉਣ ਲਈ ਹੈ। ਨਵੇਂ ਆਦੇਸ਼ ਵਿਚ ਇਨ੍ਹਾਂ ਛੇ ਦੇਸ਼ਾਂ ਦੇ ਇਲਾਵਾ ਉੱਤਰੀ ਕੋਰੀਆ ਅਤੇ ਵੈਨਜ਼ੁਏਲਾ ਦੇ ਕੁਝ ਖ਼ਾਸ ਅਧਿਕਾਰੀਆਂ ‘ਤੇ ਵੀ ਪਾਬੰਦੀ ਲਾਗੂ ਕੀਤੀ ਗਈ ਸੀ। ਟਰੰਪ ਨੇ ਇਸ ਸਾਲ ਜਨਵਰੀ ਵਿਚ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਦੇ ਕੁਝ ਦਿਨ ਬਾਅਦ ਹੀ ਯਾਤਰਾ ਪਾਬੰਦੀ ਦੇ ਪਹਿਲੇ ਆਦੇਸ਼ ‘ਤੇ ਦਸਤਖਤ ਕੀਤੇ ਸਨ।

ਸੁਪਰੀਮ ਕੋਰਟ ਦੇ ਫ਼ੈਸਲੇ ਪਿੱਛੋਂ ਅਟਾਰਨੀ ਜਨਰਲ ਜੈਫ ਸੇਸ਼ਨਜ਼ ਨੇ ਕਿਹਾ ਕਿ ਇਹ ਅਮਰੀਕੀ ਲੋਕਾਂ ਦੀ ਸੁਰੱਖਿਆ ਦੀ ਜਿੱਤ ਹੈ। ਟਰੰਪ ਦੀਆਂ ਨਵੀਆਂ ਯਾਤਰਾ ਪਾਬੰਦੀਆਂ ਨੂੰ ਹਵਾਈ ਸੂਬੇ ਅਤੇ ਅਮਰੀਕਨ ਸਿਵਲ ਲਿਬਰਟੀ ਯੂਨੀਅਨ ਨੇ ਹੇਠਲੀਆਂ ਅਦਾਲਤਾਂ ਵਿਚ ਚੁਣੌਤੀ ਦੇ ਰੱਖੀ ਹੈ। ਉਨ੍ਹਾਂ ਦੀ ਦਲੀਲ ਹੈ ਕਿ ਨਵੀਆਂ ਪਾਬੰਦੀਆਂ ਵੀ ਪਹਿਲੇ ਦੇ ਆਦੇਸ਼ਾਂ ਦੀ ਤਰ੍ਹਾਂ ਹੈ। ਇਸ ਵਿਚ ਮੁਸਲਮਾਨਾਂ ਖ਼ਿਲਾਫ਼ ਅਮਰੀਕੀ ਸੰਵਿਧਾਨ ਦਾ ਉਲੰਘਣ ਕੀਤਾ ਗਿਆ ਹੈ।

 

Share:

Facebook
Twitter
Pinterest
LinkedIn
matrimonail-ads
On Key

Related Posts

ਟਰੰਪ ਦਾ ਵੱਡਾ ਐਕਸ਼ਨ, ਅਮਰੀਕਾ ਨੂੰ ਵਿਸ਼ਵ ਸਿਹਤ ਸੰਗਠਨ ਤੋਂ ਬਾਹਰ ਕੱਢਣ ਦੇ ਕਾਰਜਕਾਰੀ ਆਦੇਸ਼ ਤੇ ਕੀਤੇ ਦਸਤਖ਼ਤ

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਸਹੁੰ ਚੁੱਕਣ ਤੋਂ ਕੁਝ ਘੰਟਿਆਂ ਬਾਅਦ ਹੀ ਵਿਸ਼ਵ ਸਿਹਤ ਸੰਗਠਨ ਤੋਂ ਅਮਰੀਕਾ ਨੂੰ ਵਾਪਸ ਲੈਣ ਦੇ ਹੁਕਮ ਤੇ ਦਸਤਖ਼ਤ

ਸਿਟੀ ਆਫ ਸਰੀ ਵਲੋਂ ਗੈਰ-ਕਾਨੂੰਨੀ ਉਸਾਰੀ ਵਿਰੁੱਧ ਲਗਾਤਾਰ ਕਾਰਵਾਈ ਜ਼ਾਰੀ

ਸਰੀ, ਬੀ.ਸੀ. – ਕੌਂਸਲ ਨੇ ਸਟਾਫ ਨੂੰ 9397 – 132 ਸਟਰੀਟ ਦੀ ਪ੍ਰੋਪਰਟੀ ਦੇ ਸਿਰਲੇਖ ‘ਤੇ ਨੋਟਿਸ ਦਾਇਰ ਕਰਨ ਦਾ ਨਿਰਦੇਸ਼ ਦਿੱਤਾ ਹੈ, ਜਿੱਥੇ ਘਰ ਮਾਲਕਾਂ ਨੇ ਬਿਨਾਂ ਪਰਮਿਟ ਅਤੇ ਸਿਟੀ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.