Ad-Time-For-Vacation.png

ਹੁਣ ਕਿਸਾਨ ਚਲਾਉਣਗੇ ਦਿੱਲੀ ‘ਚ ਸੰਸਦ

ਚੰਡੀਗੜ (ਮੇਜਰ ਸਿੰਘ) ਅਗਲੇ ਮਹੀਨੇ ਤੋਂ ਕਿਸਾਨ ਆਪਣੀਆਂ ਹੱਕੀ ਮੰਗਾਂ ਦੇ ਹੱਲ ਲਈ ਦਿੱਲੀ ਵੱਲ ਕੂਚ ਕਰਨਗੇ। ਕਿਸਾਨ 20 ਨਵੰਬਰ ਤੋਂ ਦਿੱਲੀ ਦੇ ਰਾਮ ਲੀਲਾ ਮੈਦਾਨ ਵਿੱਚ ‘ਕਿਸਾਨ ਮੁਕਤੀ ਸੰਸਦ’ ਲਾਉਣਗੇ। ਕਿਸਾਨਾਂ ਦਾ ਟੀਚਾ ਹੈ ਕਿ ਇਸ ਸੰਸਦ ਨੂੰ ਪਾਰਲੀਮੈਂਟ ਦੇ ਪੂਰੇ ਇਜਲਾਸ ਦੌਰਾਨ ਜੰਤਰ-ਮੰਤਰ ‘ਤੇ ਬਰਾਬਰ ਚਲਾਇਆ ਜਾਵੇਗਾ। ਉਧਰ ਸਵਰਾਜ ਅਭਿਆਨ ਦੇ ਕਿਸਾਨ ਫਰੰਟ ‘ਜੈ ਕਿਸਾਨ ਅੰਦੋਲਨ’ ਵੱਲੋਂ ਪੰਜਾਬ ਇਕਾਈ ਦੀ ਸੂਬਾ ਕਮੇਟੀ ਦਾ ਗਠਨ ਕੀਤਾ ਗਿਆ ਹੈ। ਸਾਬਕਾ ਵਿਧਾਇਕ ਤਰਸੇਮ ਜੋਧਾਂ ਇਸ ਦੇ ਕਨਵੀਨਰ ਬਣੇ ਹਨ। ਪਹਿਲੇ ਪੜਾਅ ਤਹਿਤ ਜੈ ਕਿਸਾਨ ਅੰਦੋਲਨ, ਪੰਜਾਬ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਜਾ ਕੇ ਕਿਸਾਨਾਂ ਨੂੰ ‘ਕਿਸਾਨ ਮੁਕਤੀ ਸੰਸਦ’ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਨਗੇ।

ਇਸੇ ਤਰਾਂ ਜ਼ਿਲਿਆਂ ਵਿੱਚ ਵੀ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ ਤੇ ਪਿੰਡ-ਪਿੰਡ ਪਹੁੰਚ ਕੇ ਹਜ਼ਾਰਾਂ ਪਰਚੇ ਵੰਡੇ ਜਾਣਗੇ। ਜੈ ਕਿਸਾਨ ਅੰਦੋਲਨ ਮੁਤਾਬਕ ਅੱਜ ਦੇਸ਼ ਵਿੱਚ ਕਿਸਾਨ ਅੰਦੋਲਨ ਨਵੀਂ ਦਿਸ਼ਾ ਲੈ ਰਿਹਾ ਹੈ। ਹੁਣ ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਬੈਨਰ ਹੇਠ ਕਰੀਬ 180 ਜਥੇਬੰਦੀਆਂ ਇੱਕ ਮੰਚ ਉੁੱਪਰ ਆ ਗਈਆਂ ਹਨ। ਤਰਸੇਮ ਜੋਧਾਂ ਨੇ ਕਿਹਾ ਕਿ ਕਿਸਾਨ ਮੁਕਤੀ ਸੰਸਦ ਤੋਂ ਪਹਿਲਾਂ ਦੇਸ਼ ਦੇ ਅਲੱਗ-ਅਲੱਗ ਹਿੱਸਿਆਂ ਵਿੱਚ ਕਿਸਾਨ ਮੁਕਤੀ ਯਾਤਰਾਵਾਂ ਕੀਤੀਆਂ ਜਾਣਗੀਆਂ। ਉਸ ਨੇ ਕਿਹਾ ਕਿ ਕਿਸਾਨ ਮੁਕਤੀ ਯਾਤਰਾ ਦੇ ਦੋ ਪੜਾਅ ਬਾਕੀ ਹਨ ਜਿਸ ਵਿੱਚ ਪੰਜਾਬ ਅਤੇ ਹਰਿਆਣਾ ਵਿੱਚ ਯਾਤਰਾ ਨਵੰਬਰ ਦੇ ਦੂਜੇ ਹਫ਼ਤੇ ਵਿੱਚ ਪਹੁੰਚੇਗੀ। ਜੋਧਾਂ ਨੇ ਕਿਹਾ ਕਿ ਸੰਪੂਰਨ ਕਰਜ਼ਾ ਮੁਕਤੀ ਅਤੇ ਫ਼ਸਲਾਂ ਦੇ ਵਾਜਬ ਮੁੱਲ ਕਿਸਾਨਾਂ ਦੀਆਂ ਮੁੱਖ ਮੰਗਾਂ ਹਨ।

Share:

Facebook
Twitter
Pinterest
LinkedIn
matrimonail-ads
On Key

Related Posts

ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ

ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ

ਪੰਜਾਬੀ ਲਿਖਾਰੀ ਸਭਾ ਸਿਆਟਲ (ਰਜਿਸਟਰਡ) ਦੀ ਪੁਸਤਕ “ਕਲਮੀ ਰਮਜ਼ਾਂ-4” ਲੋਕ ਅਰਪਣ

ਸਰੀ (ਕੈਨੇਡਾ):-ਬੀਤੇ ਐਤਵਾਰ, ਪੰਜਾਬ ਭਵਨ ਸਰੀ (ਕੈਨੇਡਾ) ਵਿਖੇ ਸਾਹਿਤ ਸਭਾ ਸਰੀ ਦੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਾਹਿਤ ਪ੍ਰੇਮੀਆਂ ਦੇ ਭਰਵੇਂ ਇਕੱਠ ਵਿੱਚ, ਪੰਜਾਬੀ ਲਿਖਾਰੀ ਸਭਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.