ਪੱਤਰ ਪੇ੍ਰਰਕ, ਮਲੋਟ : ਥਾਣਾ ਸਦਰ ਮਲੋਟ ਪੁਲਿਸ ਨੇ ਸੱਤ ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਏਐਸਆਈ ਤੇਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਟੀਮ ਇਲਾਕੇ ‘ਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਜਦ ਉਹ ਪਿੰਡ ਖੂੰਨਣ ਕਲਾਂ ਪਹੁੰਚੇ ਤਾਂ ਇਥੇ ਇਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ ਜਿਸ ਦੇ ਹੱਥ ‘ਚ ਲਿਫਾਫਾ ਫੜਿਆ ਹੋਇਆ ਸੀ ਜੋ ਕਿ ਪੁਲਿਸ ਟੀਮ ਨੂੰ ਦੇਖ ਕੇ ਘਬਰਾ ਗਿਆ ਤੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ। ਸ਼ੱਕ ਹੋਣ ਤੇ ਜਦ ਉਸਦੀ ਤਲਾਸ਼ੀ ਲਈ ਤਾਂ ਸੱਤ ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਜਤਿੰਦਰ ਕੁਮਾਰ ਪੁੱਤਰ ਅਮੀ ਲਾਲ ਵਾਸੀ ਖੂੰਨਣ ਕਲਾਂ ਵਜੋਂ ਹੋਈ ਹੈ ਜਿਸਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।