ਗੌਰਵ ਗੌੜ ਜੌਲੀ, ਜ਼ੀਰਾ: ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਐੱਸਐੱਸਐੱਮ ਗਲੋਬਲ ਸਕੂਲ, ਕੱਸੋੋਆਣਾ ਵਿਖੇ ਹਿੰਦੀ ਦਿਵਸ ਮਨਾਇਆ ਗਿਆ। ਜਿਸ ਵਿਚ ਵੱਖ- ਵੱਖ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਹ ਸਾਰਾ ਪੋ੍ਗਰਾਮ ਸਕੂਲ ਮੁਖੀ ਸਤਿੰਦਰ ਸਿੰਘ ਦੀ ਰਹਿਨੁਮਾਈ ਹੇਠ ਮੁਕੰਮਲ ਹੋਇਆ। ਜਿਸ ਵਿਚ ਹਿੰਦੀ ਵਿਸ਼ੇ ਦੇ ਅਧਿਆਪਕ ਜਸਵਿੰਦਰ ਕੌਰ, ਕਿਰਨਦੀਪ ਕੌਰ ਅਤੇ ਆਰਤੀ ਸ਼ਰਮਾ ਨੇ ਪੂਰਾ ਸਹਿਯੋਗ ਦਿੱਤਾ। ਇਸ ਲਈ ਸਵੇਰ ਦੀ ਸਭਾ ਵਿੱਚ ‘ਹਿੰਦੀ ਨਾਲ ਸਬੰਧਤ ਭਾਸ਼ਣ’ ਤੇ ਕਵਿਤਾਵਾਂ ਬੋਲੀਆਂ ਗਈਆਂ। ਇਸ ਤੋਂ ਇਲਾਵਾ ਨਾਅਰਾ ਲੇਖ, ਨਿਬੰਧ ਲੇਖ, ਸੁੰਦਰ ਲਿਖਾਈ ਦੇ ਮੁਕਾਬਲੇ ਅਤੇ ਨੌਵੀਂ-ਦਸਵੀਂ ਦੇ ਵਿਦਿਆਰਥੀਆਂ ਦਾ ਸੈਮੀਨਾਰ ਵੀ ਲਾਇਆ ਗਿਆ। ਗੌਰਤਲਬ ਹੈ ਕਿ ਇਸ ‘ਹਿੰਦੀ ਦਿਵਸ’ ਨੂੰ ਮਨਾਉਣ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਅਧਿਆਪਕਾਂ ਵੱਲੋਂ ਮੁਕੰਮਲ ਤੌਰ ‘ਤੇ ਸਿਖਲਾਈ ਦਿੱਤੀ ਗਈ ਸੀ। ਹਿੰਦੀ ਦਿਵਸ ਮਨਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਹਿੰਦੀ ਭਾਸ਼ਾ ਪ੍ਰਤੀ ਰੁਚੀ ਪੈਦਾ ਕਰਨਾ ਅਤੇ ਹਿੰਦੀ ਬੋਲਣ ਅਤੇ ਲਿਖਣ ਦੇ ਹੁਨਰ ਵਿੱਚ ਵਾਧਾ ਕਰਨਾ ਸੀ। ਸੰਸਥਾ ਦੇ ਚੇਅਰਮੈਨ ਕੰਵਲਜੀਤ ਸਿੰਘ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਹੋਇਆਂ ਆਖਿਆ ਕਿ ਇਸ ਤਰਾਂ੍ਹ ਦੇ ਮੁਕਾਬਲੇ ਵਿਦਿਆਰਥੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਆਪਣੀ ਰਾਜਭਾਸ਼ਾ ਦੇ ਨਾਲ-ਨਾਲ ਹੋਰਨਾਂ ਭਾਸ਼ਾਵਾਂ ਵਿੱਚ ਮੁਹਾਰਤ ਹਾਸਲ ਕਰਨ ਵਿੱਚ ਸਹਾਈ ਹੁੰਦੇ ਹਨ । ਉਨਾਂ੍ਹ ਦੁਆਰਾ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਗਈ।
ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ
ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।



